
ਪ੍ਰੀਖਿਆ ਕੇਂਦਰਾਂ ਦੁਆਲੇ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ 'ਤੇ ਪਾਬੰਦੀ
- by Jasbeer Singh
- March 17, 2025

ਪ੍ਰੀਖਿਆ ਕੇਂਦਰਾਂ ਦੁਆਲੇ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ 'ਤੇ ਪਾਬੰਦੀ ਸੰਗਰੂਰ, 17 ਮਾਰਚ : ਜਿ਼ਲ੍ਹਾ ਮੈਜਿਸਟਰੇਟ ਸੰਗਰੂਰ ਸ਼੍ਰੀ ਸੰਦੀਪ ਰਿਸ਼ੀ ਨੇ ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਵਿੱਚ ਗਿਆਰਵੀਂ ਸ਼੍ਰੇਣੀ ਵਿੱਚ ਦਾਖਲੇ ਲਈ 6 ਅਪ੍ਰੈਲ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋ਼ ਕਰਦੇ ਹੋਏ ਜਿ਼ਲ੍ਹਾ ਸੰਗਰੂਰ ਦੇ ਸਮੂਹ ਪ੍ਰ੍ਰੀਖਿਆ ਕੇਂਦਰਾਂ, ਜਿਥੇ ਵੀ ਇਹ ਪ੍ਰੀਖਿਆਵਾਂ ਹੋ ਰਹੀਆਂ ਹਨ, ਦੇ ਆਲੇ ਦੁਆਲੇ ਪੰਜ ਜਾਂ ਪੰਜ ਵਿਅਕਤੀਆਂ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਹੋਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ । ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪ੍ਰੀਖਿਆਵਾਂ ਦੇ ਸਫ਼ਲ ਸੰਚਾਲਨ ਲਈ ਸਥਾਪਤ ਕੀਤੇ ਗਏ ਪ੍ਰੀਖਿਆ ਕੇਂਦਰਾਂ 'ਤੇ ਧਾਰਾ 144 ਲਗਾਉਣ ਦੇ ਨਾਲ ਨਾਲ ਜਿ਼ਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦਾ ਸਹਿਯੋਗ ਵੀ ਜ਼ਰੂਰੀ ਹੈ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਇਨ੍ਹਾਂ ਕੇਂਦਰਾਂ 'ਤੇ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ । ਇਹ ਹੁਕਮ ਪ੍ਰੀਖਿਆ ਦੌਰਾਨ ਪੂਰਾ ਸਮਾਂ ਲਾਗੂ ਰਹੇਗਾ ।