post

Jasbeer Singh

(Chief Editor)

Patiala News

ਜ਼ਿਲ੍ਹੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ

post-img

ਜ਼ਿਲ੍ਹੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਪਟਿਆਲਾ, 1 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਵਿੱਚ ਸ਼ਾਮ 7 ਵਜੇ ਤੋਂ ਅਗਲੀ ਸਵੇਰ 6 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰੀ ਕਣਕ, ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਭਾਵ ਕੱਚਾ ਦਾਣਾ ਕੱਟ ਦਿੰਦੀਆਂ ਹਨ। ਹਰੀ ਕੱਟੀ ਹੋਈ ਕਣਕ ਸੁੱਕਣ 'ਤੇ ਕਾਲੀ ਪੈ ਜਾਂਦੀ ਹੈ, ਸਵੇਰੇ ਜਲਦੀ ਕੰਬਾਇਨਾਂ ਚੱਲਣ ਨਾਲ ਨਮੀ ਵਾਲੀ ਕਣਕ ਦੀ ਮਿਕਦਾਰ ਬਹੁਤ ਜ਼ਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ। ਜਿਸ ਕਾਰਨ ਮੰਡੀਆਂ ਵਿੱਚ ਅਣਵਿਕੀ ਕਣਕ ਦੇ ਅੰਬਾਰ ਜਮ੍ਹਾਂ ਹੋ ਜਾਂਦੇ ਹਨ। ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜੋ ਕਣਕ ਦੇ ਮਿਆਰ ਨੂੰ ਪ੍ਰਭਾਵਿਤ ਕਰਦੀਆਂ ਹਨ। ਜਿਸ ਕਾਰਨ ਖਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਚਾਉਂਦੀਆਂ ਹਨ। ਇਹ ਹੁਕਮ 31 ਮਈ 2025 ਤੱਕ ਲਾਗੂ ਰਹਿਣਗੇ ।

Related Post