
ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ
- by Jasbeer Singh
- August 7, 2024

ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ ਪਟਿਆਲਾ, 7 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਪਰੋਸਣ ਅਤੇ ਅਜਿਹੇ ਹੁੱਕਾ ਬਾਰ ਚਲਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ 5 ਅਕਤੂਬਰ 2024 ਤੱਕ ਲਾਗੂ ਰਹਿਣਗੇ।
Related Post
Popular News
Hot Categories
Subscribe To Our Newsletter
No spam, notifications only about new products, updates.