Patiala News
0
ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ .....
- by Jasbeer Singh
- December 7, 2024
ਪਟਿਆਲਾ, 7 ਦਸੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਪਰੋਸਣ ਅਤੇ ਅਜਿਹੇ ਹੁੱਕਾ ਬਾਰ ਚਲਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ 5 ਫਰਵਰੀ 2025 ਤੱਕ ਲਾਗੂ ਰਹਿਣਗੇ ।
