post

Jasbeer Singh

(Chief Editor)

Patiala News

ਪੰਜਾਬੀ ਯੂਨੀਵਰਸਿਟੀ ਪਟਿਆਲ਼ਾ ਵਿੱਚ ਧਰਨਿਆਂ 'ਤੇ ਪਾਬੰਦੀ: ਜਮਹੂਰੀ ਹੱਕਾਂ 'ਤੇ ਹਮਲਾ!

post-img

ਪੰਜਾਬੀ ਯੂਨੀਵਰਸਿਟੀ ਪਟਿਆਲ਼ਾ ਵਿੱਚ ਧਰਨਿਆਂ 'ਤੇ ਪਾਬੰਦੀ: ਜਮਹੂਰੀ ਹੱਕਾਂ 'ਤੇ ਹਮਲਾ! ਪਟਿਆਲਾ, 5 ਜੂਨ 2025 : ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਪਟਿਆਲ਼ਾ ਅਦਾਲਤ ਦੇ ਉਸ ਫੈਸਲੇ ਦੀ ਸਖ਼ਤ ਨਿੰਦਾ ਕਰਦੀ ਹੈ ਜਿਸ ਵਿੱਚ ਪੰਜਾਬੀ ਯੂਨੀਵਰਸਿਟੀ ਕੈਂਪਸ ਅਤੇ ਇਸਦੇ 300 ਮੀਟਰ ਦੇ ਘੇਰੇ ਵਿੱਚ ਧਰਨਿਆਂ ਤੇ ਪ੍ਰਦਰਸ਼ਨਾਂ 'ਤੇ ਪਾਬੰਦੀ ਲਗਾਈ ਗਈ ਹੈ। ਇਹ ਕਦਮ ਸਾਡੇ ਜਮਹੂਰੀ ਹੱਕਾਂ 'ਤੇ ਸਿੱਧਾ ਹਮਲਾ ਹੈ । ਯੂਨੀਵਰਸਿਟੀ ਪ੍ਰਸ਼ਾਸਨ ਨੇ ਕਰਮਚਾਰੀਆਂ ਦੀਆਂ ਜਾਇਜ ਮੰਗਾਂ ਨੂੰ ਅਣਗੌਲਿਆਂ ਕਰਦਿਆਂ, ਉਨ੍ਹਾਂ ਦੀ ਹੜਤਾਲ ਨੂੰ ਬਹਾਨਾ ਬਣਾ ਕੇ ਅਦਾਲਤੀ ਹੁਕਮਾਂ ਰਾਹੀਂ ਆਵਾਜ ਦਬਾਉਣ ਦੀ ਕੋਸ਼ਿਸ਼ ਕੀਤੀ ਹੈ। ਇਹ ਕਾਰਵਾਈ ਸਿਰਫ ਕਰਮਚਾਰੀਆਂ ਵਿਰੁੱਧ ਹੀ ਨਹੀਂ, ਬਲਕਿ ਹਰ ਉਸ ਵਰਗ ਵਿਰੁੱਧ ਵਰਤੀ ਜਾ ਸਕਦੀ ਹੈ ਜੋ ਆਪਣੇ ਹੱਕਾਂ ਲਈ ਲੜੇਗਾ। ਪੀ.ਐੱਸ.ਯੂ. (ਲਲਕਾਰ) ਹਮੇਸ਼ਾ ਵਿਦਿਆਰਥੀਆਂ, ਕਰਮਚਾਰੀਆਂ ਅਤੇ ਸਿੱਖਿਆ ਦੇ ਹੱਕਾਂ ਲਈ ਲੜਦੀ ਰਹੀ ਹੈ। ਅੱਜ ਪੀ.ਐੱਸ.ਯੂ. (ਲਲਕਾਰ) ਨੇ ਪੰਜਾਬੀ ਯੂਨੀਵਰਸਿਟੀ ਪਟਿਆਲ਼ਾ ਵਿੱਚ ਸੰਘਰਸ਼ ਕਰ ਰਹੇ ਜੁਝਾਰੂ ਕਰਮਚਾਰੀਆਂ ਦੀ ਹਮਾਇਤ ਕੀਤੀ ਅਤੇ ਇਸ ਗੈਰ-ਜਮਹੂਰੀ ਕਾਰਵਾਈ ਦੇ ਸਖਤ ਵਿਰੋਧ ਦਰਜ ਕਰਵਾਇਆ । ਇਹ ਕੋਈ ਪਹਿਲੀ ਜਾਂ ਆਖਰੀ ਕਾਰਵਾਈ ਨਹੀਂ ਹੈ ਜਦੋਂ ਪੰਜਾਬੀ ਯੂਨੀਵਰਸਿਟੀ ਨੇ ਵਿਦਿਆਰਥੀਆਂ ਜਾਂ ਕਰਮਚਾਰੀਆਂ ਦੇ ਹੱਕਾਂ ਵਿਰੁੱਧ ਕਦਮ ਚੁੱਕਿਆ ਹੋਵੇ। ਪਰ ਪੰਜਾਬੀ ਯੂਨੀਵਰਸਿਟੀ ਦੇ ਜੁਝਾਰੂ ਲੋਕਾਂ ਨੇ ਹਮੇਸ਼ਾ ਪ੍ਰਸ਼ਾਸਨ ਦੇ ਮਨਮਾਨੇ ਫੈਸਲਿਆਂ ਦਾ ਵਿਰੋਧ ਕੀਤਾ ਹੈ। ਇਤਿਹਾਸ ਗਵਾਹ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਹਮੇਸ਼ਾ ਜਮਹੂਰੀ ਲੋਕਾਂ ਦੀ ਤਾਕਤ ਅੱਗੇ ਝੁਕਣਾ ਪਿਆ ਹੈ । ਯੂਨੀਵਰਸਿਟੀ ਨੂੰ ਖੁੱਲ੍ਹੇ ਵਿਚਾਰ-ਵਟਾਂਦਰੇ ਦਾ ਕੇਂਦਰ ਹੋਣਾ ਚਾਹੀਦਾ ਹੈ। ਪੀ.ਐੱਸ.ਯੂ. (ਲਲਕਾਰ) ਇਸ ਗੈਰ-ਜਮਹੂਰੀ ਫੈਸਲੇ ਨੂੰ ਤੁਰੰਤ ਵਾਪਸ ਲੈਣ ਅਤੇ ਸਾਰੀਆਂ ਜਾਇਜ ਮੰਗਾਂ ਪੂਰੀਆਂ ਕਰਨ ਦੀ ਮੰਗ ਕਰਦੀ ਹੈ।

Related Post