

ਬਨੂੜ ਪੁਲਸ ਨੇ ਭਗੋੜੇ ਵਿਅਕਤੀ ਨੂੰ ਕੀਤਾ ਕਾਬੂ ਬਨੂੜ, 25 ਜੂਨ : ਥਾਣਾ ਬਨੂੜ ਦੀ ਪੁਲਸ ਨੇ ਸ਼ਰਾਬ ਦੇ ਮਾਮਲੇ ਵਿਚ ਮਾਨਯੋਗ ਅਦਾਲਤ ਵਲੋਂ ਭਗੋੜਾ ਐਲਾਨ ਕੀਤੇ ਗਏ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏ. ਐਸ. ਆਈ. ਮਹਿੰਦਰ ਸਿੰਘ ਧੋਨੀ ਨੇ ਦੱਸਿਆ ਕਿ ਥਾਣਾ ਬਨੂੜ ਅਧੀਨ ਪੈਂਦੇ ਪਿੰਡ ਫਤਿਹਪੁਰ ਗੜੀ ਦਾ ਵਸਨੀਕ ਰਾਜੇਸ਼ ਕੁਮਾਰ ਪੁੱਤਰ ਹਰ ਭਗਵਾਨ ਜੋ ਕਿ 2017 ਵਿਚ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਸੀ, ਜਿਸ ਨੂੰ 2023 ਵਿਚ ਮਾਨਯੋਗ ਰਾਜਪਰਾ ਦੀ ਅਦਾਲਤ ਵਲੋਂ ਭਗੋੜਾ ਐਲਾਨਿਆ ਗਿਆ ਸੀ। ਉਹਨਾਂ ਦੱਸਿਆ ਕਿ ਬੀਤੇ ਦੇਰ ਸ਼ਾਮ ਇਕ ਗੁਪਤ ਸੂਚਨਾ ਦੇ ਅਧਾਰ ਤੇ ਰਾਜੇਸ਼ ਕੁਮਾਰ ਨੂੰ ਬਨੂੜ ਤੋਂ ਰਾਜਪੁਰਾ ਨੂੰ ਜਾਂਦੇ ਕੌਮੀ ਮਾਰਗ ਤੇ ਸਥਿਤ ਜਲਾਲਪੁਰ ਟੀ ਪੁਆਇੰਟ ਦੇ ਨੇੜਿਓ ਕਾਬੂ ਕਰਕੇ ਮਾਨਯੋਗ ਅਦਾਲਤ ਵਿਚ ਪੇਸ਼ ਕਰ ਦਿੱਤਾ ਗਿਆ ਹੈ ।