

ਬਨੂੜ ਪੁਲਸ ਨੇ ਕੀਤਾ ਅਣਪਛਾਤੇ ਵਾਹਨ ਚਾਲਕ ਵਿਰੁੱਧ ਕੇਸ ਦਰਜ ਬਨੂੜ, 5 ਜੁਲਾਈ () : ਥਾਣਾ ਬਨੂੜ ਪੁਲਸ ਨੇ ਸਿ਼ਕਾਇਤਕਰਤਾ ਖੁਸ਼ਵਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਹਵੇਲੀ ਬਸੀ ਵਾਰਡ ਨੰ 1 ਬਨੂੜ ਦੀ ਸਿ਼ਕਾਇਤ ਦੇ ਆਧਾਰ ਤੇ ਅਣਪਛਾਤੇ ਵਾਹਨ ਚਾਲਕ ਵਿਰੱਧ ਧਾਰਾ 279, 337, 338, 427 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਖੁਸ਼ਵਿੰਦਰ ਕੌਰ ਨੇ ਦੱਸਿਆ ਕਿ 22 ਜੂਨ ਨੂੰ ਉਸਨੂੰ ਪਤਾ ਲੱਗਿਆ ਕਿ ਉਸਦੇ ਪਤੀ ਦਾ ਸਲਿੱਪ ਰੋਡ ਬਨੂੰੜ ਪਾਸ ਐਕਸੀਡੈਟ ਹੋ ਗਿਆ ਹੈਤੇ ਕਿਸੇ ਅਣਪਤਾਤੇ ਵਾਹਨ ਦੇ ਚਾਲਕ ਨੇਉਸਦੇ ਪਤੀ ਦੇਦੋ ਪਹੀਆ ਵਾਹਨ ਨੂੰ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਫੇਟ ਮਾਰ ਦਿੱਤੀ ਹੈ, ਜਿਸ ਕਾਰਨ ਉਸਦੇ ਕਾਫੀ ਸੱਟਾਂ ਲੱਗੀਆਂ ਹਨ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂਕਰ ਦਿੱਤੀ ਹੈ।