

ਥਾਣਾ ਬਨੂੜ ਨੇ ਕੀਤਾ ਟਰੱਕ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਬਨੂੜ, 4 ਅਗਸਤ () : ਥਾਣਾ ਬਨੂੜ ਦੀ ਪੁਲਸ ਨੇ ਸਿ਼ਕਾਇਤਰਤਾ ਕਰਮਜੀਤ ਕੌਰ ਪਤਨੀ ਅਜੇ ਕੁਮਾਰ ਵਾਸੀ ਨੰਦਪੁਰਾ ਜਲਵੇੜਾ ਥਾਣਾ ਸਿਟੀ ਅੰਬਾਲਾ ਹਰਿਆਣਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 106 (1), 281, 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋ ਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕਰਮਜੀਤ ਕੌਰ ਨੇ ਦੱਸਿਆ ਕਿ 27 ਜੁਲਾਈ ਨੂੰ ਉਸਦਾ ਪਤੀ ਮੋਟਰਸਾਈਕਲ ਤੇ ਸਵਾਰ ਹੋ ਕੇ ਮਨੌਲੀ ਸੂਰਤ ਦੇ ਕੋਲ ਜਾ ਰਿਹਾ ਸੀ ਟਰੱਕ ਦੇ ਅਣਪਛਾਤੇ ਡਰਾਈਵਰ ਨੇ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਟਰੱਕ ਉਸ ਦੇ ਪਤੀ ਵਿਚ ਮਾਰਿਆ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸਦੇ ਪਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।