post

Jasbeer Singh

(Chief Editor)

Punjab

ਬਟਾਲਾ ਪੁਲਸ ਨੇ ਕੀਤੇ ਹਥਿਆਰਾਂ ਤੇ ਨਸ਼ੇ ਦੇ ਨੈਟਵਰਕ ਦਾ ਪਰਦਾਫਾਸ਼

post-img

ਬਟਾਲਾ ਪੁਲਸ ਨੇ ਕੀਤੇ ਹਥਿਆਰਾਂ ਤੇ ਨਸ਼ੇ ਦੇ ਨੈਟਵਰਕ ਦਾ ਪਰਦਾਫਾਸ਼ ਬਟਾਲਾ, 11 ਅਪ੍ਰੈਲ 2026 : ਪੰਜਾਬ ਦੇ ਜਿ਼ਲਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ ਵਿਖੇ ਪੰਜਾਬ ਪੁਲਸ ਵਲੋਂ ਇਕ ਅੰਤਰਰਾਸ਼ਟਰੀ ਨਸ਼ੇ ਤੇ ਹਥਿਆਰਾਂ ਦੇ ਨੈਟਵਰਕ ਦਾ ਪਰਦਾਫਾਸ਼ ਕੀਤੇ ਜਾਣ ਦਾ ਸਮਾਚਾਰ ਹੈ। ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਮਿਲੀ ਜਾਣਕਾਰੀ ਮੁਤਾਬਕ ਜੋ ਅੱਜ ਜਿਲਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ ਵਿਖੇ ਪੰਜਾਬ ਪੁਲਸ ਵਲੋਂ ਇਕ ਨਸ਼ੇੇ ਅਤੇ ਹਥਿਆਰਾਂ ਦੇ ਅੰਤਰਰਾਸ਼ਟਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 6. 5 ਕਿਲੋਗ੍ਰਾਮ ਹੈਰੋਇਨ, ਇੱਕ . 30 ਕੈਲੀਬਰ ਪਿਸਤੌਲ ਅਤੇ 6 ਜਿ਼ੰਦਾ ਕਾਰਤੂਸ, 1 ਲੱਖ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ ਹੈ । ਬਟਾਲਾ ਦੇ ਥਾਣਾ ਸਿਵਲ ਲਾਈਨਜ਼ ਵਿਖੇ ਇਸ ਮਾਮਲੇ ਵਿੱਚ ਐਫ. ਆਈ. ਆਰ. ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Related Post

Instagram