post

Jasbeer Singh

(Chief Editor)

Punjab

ਬਠਿੰਡਾ ਦੀ ਅਦਾਲਤ ਨੇ ਕੰਗਨਾ ਰਣੌਤ ਨੂੰ ਦਿੱਤੀ ਨਿਜੀ ਪੇਸ਼ੀ ਤੋਂ ਛੋਟ

post-img

ਬਠਿੰਡਾ ਦੀ ਅਦਾਲਤ ਨੇ ਕੰਗਨਾ ਰਣੌਤ ਨੂੰ ਦਿੱਤੀ ਨਿਜੀ ਪੇਸ਼ੀ ਤੋਂ ਛੋਟ ਬਠਿੰਡਾ, 15 ਜਨਵਰੀ 2026 : ਪੰਜਾਬ ਦੇ ਬਠਿੰਡਾ ਦੀ ਮਾਨਯੋਗ ਅਦਾਲਤ ਨੇ ਅੱਜ ਸੁਣਵਾਈ ਦੌਰਾਨ ਅਦਾਕਾਰਾ ਤੇ ਐਮ. ਪੀ. ਕੰਗਨਾ ਰਣੌਤ ਨੂੰ ਨਿਜੀ ਪੇਸ਼ੀ ਤੋਂ ਛੋਟ ਦੇ ਦਿੱਤੀ ਹੈ। ਸੁਣਵਾਈ ਦੌਰਾਨ ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣੀਆਂ ਅਦਾਲਤ ਨੇ ਸੁਣਵਾਈ ਦੌਰਾਨ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੰਗਨਾ ਰਣੌਤ ਦੀ ਨਿੱਜੀ ਪੇਸ਼ੀ ਤੋਂ ਛੋਟ ਦੀ ਅਰਜ਼ੀ ਨੂੰ ਸਵੀਕਾਰ ਕਰ ਲਿਆ । ਅਦਾਲਤ ਨੇ ਸਪੱਸ਼ਟ ਕੀਤਾ ਕਿ ਕੰਗਨਾ ਅਗਲੀਆਂ ਸੁਣਵਾਈਆਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋ ਸਕੇਗੀ। ਸਿ਼ਕਾਇਤਕਰਤਾ ਨੇ ਵਕੀਲ ਨੇ ਕੀ ਦਲੀਲ ਦਿੱਤੀ ਸੀ ਪੇਸ਼ੀ ਤੋਂ ਛੋਟਾ ਨਾ ਮਿਲ ਸਕਣ ਲਈ ਇਸ ਦੌਰਾਨ ਸਿ਼਼ਕਾਇਤਕਰਤਾ ਮਹਿੰਦਰ ਕੌਰ ਦੇ ਵਕੀਲ ਰਘੁਬੀਰ ਸਿੰਘ ਬਹਿਣੀਵਾਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਕੰਗਨਾ ਰਣੌਤ ਜਾਣਬੁੱਝ ਕੇ ਨਿੱਜੀ ਪੇਸ਼ੀ ਤੋਂ ਬਚ ਰਹੀ ਹੈ ਅਤੇ ਇਸ ਨਾਲ ਮਾਮਲੇ ਦੀ ਸੁਣਵਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪਿਛਲੇ ਚਾਰ ਸਾਲਾਂ ਤੋਂ ਲਟਕ ਰਿਹਾ ਹੈ ਅਤੇ ਪੀੜਤ ਪੱਖ ਲਗਾਤਾਰ ਇਨਸਾਫ਼ ਲਈ ਸੰਘਰਸ਼ ਕਰ ਰਿਹਾ ਹੈ। ਪਹਿਲਾਂ ਦਾਇਰ ਕੀਤੀ ਹੋਈ ਸੀ ਕੰਗਨਾ ਨੇ ਪਟੀਸ਼ਨ ਕੰਗਨਾ ਰਣੌਤ ਵੱਲੋਂ ਪਹਿਲਾਂ ਦਾਇਰ ਕੀਤੀ ਗਈ ਨਿੱਜੀ ਪੇਸ਼ੀ ਤੋਂ ਛੋਟ ਦੀ ਅਰਜ਼ੀ `ਤੇ ਅਦਾਲਤ ਵਿੱਚ ਲੰਬੀ ਬਹਿਸ ਹੋਈ। ਕੰਗਨਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਹ ਇੱਕ ਸੰਸਦ ਮੈਂਬਰ ਹਨ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਰੁਝੇਵਿਆਂ ਕਾਰਨ ਹਰ ਤਰੀਕ `ਤੇ ਨਿੱਜੀ ਤੌਰ `ਤੇ ਪੇਸ਼ ਹੋਣਾ ਉਨ੍ਹਾਂ ਲਈ ਸੰਭਵ ਨਹੀਂ ਹੈ। ਇਹ ਵੀ ਕਿਹਾ ਗਿਆ ਕਿ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੁੰਦੀ ਰਹੇਗੀ।

Related Post

Instagram