post

Jasbeer Singh

(Chief Editor)

Punjab

ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਬਠਿੰਡਾ ਅਦਾਲਤ ਨੇ ਦਿੱਤਾ ਪੰਜ ਦਿਨਾਂ ਪੁਲਸ ਰਿਮਾਂਡ

post-img

ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਬਠਿੰਡਾ ਅਦਾਲਤ ਨੇ ਦਿੱਤਾ ਪੰਜ ਦਿਨਾਂ ਪੁਲਸ ਰਿਮਾਂਡ ਬਠਿੰਡਾ, 11 ਅਪ੍ਰੈਲ 2026 : ਪੰਜਾਬ ਦੇ ਜਿ਼ਲਾ ਬਠਿੰਡਾ ਦੀ ਮਾਨਯੋਗ ਅਦਾਲਤ ਵਲੋਂ ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਪੰਜ ਦਿਨ ਦਾ ਪੁਲਸ ਰਿਮਾਂਡ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੌਣ ਹੈ ਇਹ ਅੰਮ੍ਰਿਤਪਾਲ ਸਿੰਘ ਮਹਿਰੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਯੂ. ਏ. ਈ. ਤੋਂ ਦਿੱਲੀ ਤੇ ਫਿਰ ਬਠਿੰਡਾ ਲਿਆਂਦੇ ਗਏ ਜਿਸ ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਬਠਿੰਡਾ ਅਦਾਲਤ ਵਲੋਂ ਪੰਜ ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ ਉਹ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਮਾਮਲੇ `ਚ ਮੁੱਖ ਸਾਜਿਸ਼ਕਰਤਾ ਸੀ । ਘਟਨਾਕ੍ਰਮ ਤੋਂ ਬਾਅਦ ਭੱਜ ਗਿਆ ਸੀ ਯੂ. ਏ. ਈ. ਜਿ਼ਕਰਯੋਗ ਹੈ ਕਿ ਕਮਲ ਕੌਰ ਦੇ ਕਤਲ ਦੇ ਮਾਮਲੇ ਵਿੱਚ ਲੋੜੀਂਦੇ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ । ਬਠਿੰਡਾ ਪੁਲਸ ਦੀ ਇਕ ਐਡਵਾਂਸ ਟੀਮ ਅੰਮ੍ਰਿਤ ਪਾਲ ਸਿੰਘ ਮਹਿਰੋਂ ਨੂੰ ਦਿੱਲੀ ਤੋਂ ਬਠਿੰਡਾ ਲੈ ਕੇ ਆਈ । ਅੰਮ੍ਰਿਤਪਾਲ ਮਹਿਰੋਂ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਵਿਦੇਸ਼ ਫ਼ਰਾਰ ਹੋ ਗਿਆ ਸੀ । ਪੰਜਾਬ ਦੀ ਕਾਊਂਟਰ ਇੰਟੈਲਜੈਂਸ ਵਿੰਗ ਦੇ ਸੈੱਲ ਰਾਹੀਂ ਉਸ ਦੀ ਗ੍ਰਿਫਤਾਰੀ ਹੋਈ । ਕੀ ਜਾਣਕਾਰੀ ਦਿੱਤੀ ਡੀ. ਜੀ. ਪੀ. ਪੰਜਾਬ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਨੂੰ 10 ਅਪ੍ਰੈਲ ਦੀ ਸਵੇਰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ `ਤੇ ਪੰਜਾਬ ਪੁਲਸ ਨੇ ਹਿਰਾਸਤ ਵਿਚ ਲਿਆ ਸੀ । ਉਹ ਲੰਬੇ ਸਮੇਂ ਤੋਂ ਫਰਾਰ ਸੀ ਅਤੇ ਮੱਧ ਪੂਰਬ ਵਿਚ ਲੁਕਿਆ ਹੋਇਆ ਸੀ । ਪੁਲਸ ਜਾਂਚ ਮੁਤਾਬਕ 11 ਜੂਨ 2025 ਨੂੰ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਆਪਣੇ ਤਿੰਨ ਸਾਥੀਆਂ ਨਾਲ ਮਿਲ ਕੇ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਨੂੰ ਅਗਵਾ ਕਰ ਲਿਆ ਸੀ ਅਤੇ ਫਿਰ ਉਸ ਦੀ ਕਾਰ `ਚ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ ।

Related Post

Instagram