post

Jasbeer Singh

(Chief Editor)

Patiala News

ਬੀ.ਡੀ.ਪੀ.ਓ. ਦਫ਼ਤਰ ਸੰਗਰੂਰ ਵੱਲੋਂ ਕਰਵਾਏ ਗਏ ਚਾਰ ਰੋਜ਼ਾ ਸਿਖਲਾਈ ਕੈਂਪਾਂ ਦੀ ਸਫਲਤਾਪੂਰਵਕ ਸਮਾਪਤੀ

post-img

ਬੀ.ਡੀ.ਪੀ.ਓ. ਦਫ਼ਤਰ ਸੰਗਰੂਰ ਵੱਲੋਂ ਕਰਵਾਏ ਗਏ ਚਾਰ ਰੋਜ਼ਾ ਸਿਖਲਾਈ ਕੈਂਪਾਂ ਦੀ ਸਫਲਤਾਪੂਰਵਕ ਸਮਾਪਤੀ ਸੰਗਰੂਰ, 30 ਅਗਸਤ : ਪੰਚਾਇਤੀ ਰਾਜ ਅਤੇ ਪੇਂਡੂ ਵਿਕਾਸ ਮੰਤਰਾਲੇ ਦੁਆਰਾ ਟਿਕਾਊ ਵਿਕਾਸ ਦੇ ਟੀਚਿਆਂ ਦੇ ਸਥਾਈਕਰਨ ਦੇ 9 ਵੱਖ-ਵੱਖ ਵਿਸ਼ਿਆਂ ਨੂੰ ਮੁੱਖ ਰੱਖਦੇ ਹੋਏ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸੰਗਰੂਰ ਗੁਰਦਰਸ਼ਨ ਸਿੰਘ ਦੀ ਰਹਿਨੁਮਾਈ ਹੇਠ ਪੰਚਾਇਤੀ ਰਾਜ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਲਾਈਨ ਵਿਭਾਗਾਂ ਦੇ ਵੱਖ-ਵੱਖ ਕਰਮਚਾਰੀਆਂ ਅਤੇ ਫਰੰਟ ਲਾਈਨ ਵਰਕਰਾਂ ਲਈ ਚਾਰ ਰੋਜ਼ਾ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿੱਚ ਪ੍ਰਾਦੇਸ਼ਿਕ ਦਿਹਾਤੀ ਰਾਜ ਸੰਸਥਾ ਮੋਹਾਲੀ ਵੱਲੋਂ ਲਗਾਏ ਗਏ ਮਾਸਟਰ ਰਿਸੋਰਸ ਪਰਸਨ ਅਸ਼ਵਨੀ ਕੁਮਾਰ ਨੇ ਗ੍ਰਾਮ ਪੰਚਾਇਤਾਂ ਦੁਆਰਾ ਵੱਖ-ਵੱਖ ਥੀਮਾਂ ਨੂੰ ਲੈ ਕੇ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਦੀ ਇੱਕਤਰਤਾ ਕਰਵਾਉਣ ਬਾਰੇ ਪ੍ਰਤੀ ਸ਼ਾਮਿਲ ਭਾਗੀਆਂ ਨੂੰ ਜਾਣੂ ਕਰਵਾਇਆ। ਟ੍ਰੇਨਿੰਗ ਕੈਂਪਾਂ ਵਿੱਚ ਰਿਸੋਰਸ ਪਰਸਨ ਲਖਵਿੰਦਰ ਸਿੰਘ ਨੇ 9 ਵੱਖ-ਵੱਖ ਥੀਮਾਂ ਬਾਰੇ ਜਾਣਕਾਰੀ ਦਿੱਤੀ।ਆਖਰੀ ਦਿਨ ਬੀ.ਡੀ.ਪੀ.ਓ. ਗੁਰਦਰਸ਼ਨ ਸਿੰਘ ਵੱਲੋ ਸਾਰੇ ਹੀ ਪ੍ਰਤੀ ਭਾਗੀਆਂ ਦਾ ਧੰਨਵਾਦ ਕੀਤਾ ਗਿਆ। ਇਸ ਟ੍ਰੇਨਿੰਗ ਕੈਂਪ ਵਿੱਚ ਬਲਾਕ ਸੰਗਰੂਰ ਅਧੀਨ ਆਉਂਦੀਆਂ ਗ੍ਰਾਮ ਪੰਚਾਇਤਾਂ ਵਿੱਚ ਕੰਮ ਕਰਨ ਵਾਲੇ ਅਧਿਆਪਕ, ਆਂਗਣਵਾੜੀ ਵਰਕਰ, ਆਸ਼ਾ ਵਰਕਰ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਰਹੇ। ਇਸ ਤੋਂ ਇਲਾਵਾ ਬੀ.ਡੀ.ਪੀ.ਓ. ਦਫਤਰ ਦੇ ਸਮੂਹ ਪੰਚਾਇਤ

Related Post