July 6, 2024 01:06:16
post

Jasbeer Singh

(Chief Editor)

Latest update

Be careful! ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਇਸ ਦਿਨ, ਬੰਦ ਰਹਿਣਗੀਆਂ ਬੱਸਾਂ! ਜਾਣੋ ਵਜ੍ਹਾ

post-img

Be careful! ਪੰਜਾਬ ਰੋਡਵੇਜ਼/ਪਨਬਸ/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਦੇ ਵਲੋਂ 10 ਤਰੀਕ ਨੂੰ ਦੋ ਘੰਟੇ ਵਾਸਤੇ ਸਰਕਾਰੀ ਬੱਸਾਂ ਦੀ ਸਰਵਿਸ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਮੁਲਾਜ਼ਮਾਂ ਦੀਆਂ ਤਨਖ਼ਾਹਾਂ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਠੇਕੇਦਾਰੀ ਸਿਸਟਮ ਖਤਮ ਕਰਨ, ਵਿਭਾਗਾਂ ਦੇ ਨਿਜੀਕਰਨ ਕਰਨ ਨੂੰ ਬੰਦ ਕਰਾਉਣ ਕਿਲੋਮੀਟਰ ਸਕੀਮ ਬੱਸਾਂ ਬੰਦ ਕਰਾਉਣ ਨੂੰ ਲੈ ਕੇ ਪੰਜਾਬ ਰੋਡਵੇਜ਼/ਪਨਬਸ/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪ੍ਰਦਰਸ਼ਨ ਕਰ ਰਹੇ ਹਨ, ਪਰ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ। ਪੰਜਾਬ ਰੋਡਵੇਜ਼/ਪਨਬਸ/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ/ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ, ਜੇਕਰ ਵਿਭਾਗ ਵੱਲੋਂ ਹਰ ਮਹੀਨੇ 7 ਤਰੀਕ ਤੱਕ ਮੁਲਾਜ਼ਮਾਂ ਦੀਆਂ ਤਨਖਾਹਾਂ ਉਹਨਾਂ ਦੇ ਖਾਤੇ ਵਿੱਚ ਨਹੀਂ ਪਈਆਂ ਜਾਂਦੀਆਂ ਤਾਂ 8 ਤਰੀਕ ਨੂੰ ਗੇਟ ਰੈਲੀਆਂ ਅਤੇ ਡਿਪੂ ਮੀਟਿੰਗਾਂ ਕਰਕੇ 10 ਤਰੀਕ ਨੂੰ ਦੋ ਘੰਟੇ ਵਾਸਤੇ ਪੂਰੇ ਪੰਜਾਬ ਦੀ ਬੱਸ ਸਰਵਿਸ ਬੰਦ ਕੀਤੀ ਜਾਏਗੀ ਅਤੇ 15 ਤਰੀਕ ਤੋਂ ਤਨਖਾਹ ਨਹੀਂ ਕੰਮ ਨਹੀਂ ਦੇ ਨਾਅਰੇ ਹੇਠ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਏਗੀ। ਆਗੂਆਂ ਨੇ ਦੋਸ਼ ਲਾਇਆ ਕਿ, ਪੰਜਾਬ ਵਿੱਚ ਟਰਾਂਸਪੋਰਟ ਮਾਫੀਆ ਅਤੇ ਸਿਖਰਾਂ ਤੇ ਚੱਲ ਰਿਹਾ ਹੈ। ਟਰਾਂਸਪੋਰਟ ਵਿਭਾਗ ਵਿੱਚ ਸਰਕਾਰ ਦਾ ਕੋਈ ਧਿਆਨ ਨਹੀਂ, ਦੂਜੇ ਪਾਸੇ ਸਰਕਾਰ ਵੱਲੋਂ ਫਰੀ ਸਫ਼ਰ ਸਹੂਲਤ ਕਾਰਨ ਲਗਭਗ ਵਿਭਾਗਾ ਦਾ 400-500 ਕਰੋੜ ਤੱਕ ਦਾ ਬਕਾਇਆ ਸਰਕਾਰ ਵੱਲੋਂ ਨਹੀਂ ਦਿੱਤਾ ਗਿਆ, ਜਿਸ ਕਰਕੇ ਵਿਭਾਗਾ ਦੇ ਵਿੱਚ ਸਪੇਆਰ ਪਾਰਟ ਤੇ ਟਾਇਰ ਖਰੀਦਣ ਦੇ ਤੋਂ ਲੈ ਕੇ ਵਰਕਰ ਦੀਆਂ ਤਨਖ਼ਾਹਾਂ ਵੀ ਸਮੇਂ ਸਿਰ ਨਹੀ ਦਿੱਤੀਆਂ ਜਾ ਰਹੀਆਂ। ਉਨ੍ਹਾਂ ਚੇਤਾਵਨੀ ਦਿੱਤੀ ਕਿ, ਜੇਕਰ ਵਿਭਾਗ ਵੱਲੋਂ ਹਰ ਮਹੀਨੇ 7 ਤਰੀਕ ਤੱਕ ਮੁਲਾਜ਼ਮਾਂ ਦੀਆਂ ਤਨਖਾਹਾਂ ਉਹਨਾਂ ਦੇ ਖਾਤੇ ਵਿੱਚ ਨਹੀਂ ਪਈਆਂ ਜਾਂਦੀਆਂ ਤਾਂ 8 ਤਰੀਕ ਨੂੰ ਗੇਟ ਰੈਲੀਆਂ ਅਤੇ ਡਿਪੂ ਮੀਟਿੰਗਾਂ ਕਰਕੇ 10 ਤਰੀਕ ਨੂੰ ਦੋ ਘੰਟੇ ਵਾਸਤੇ ਪੂਰੇ ਪੰਜਾਬ ਦੀ ਬੱਸ ਸਰਵਿਸ ਬੰਦ ਕੀਤੀ ਜਾਏਗੀ ਅਤੇ 15 ਤਰੀਕ ਤੋਂ ਤਨਖਾਹ ਨਹੀਂ ਕੰਮ ਨਹੀਂ ਦੇ ਨਾਅਰੇ ਹੇਠ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਏਗੀ। ਉਹਨਾਂ ਕਿਹਾ ਕਿ ਫਰੀ ਸਫਰ ਸਹੂਲਤਾਂ ਕਾਰਨ ਹਰੇਕ ਮਹੀਨੇ ਹੀ ਮੁਲਾਜ਼ਮਾਂ ਨੂੰ ਤਨਖਾਹਾਂ ਲਈ ਸੰਘਰਸ਼ ਕਰਨਾ ਪੈਂਦਾ ਹੈ, ਸੋ ਇਸ ਸਬੰਧੀ ਪਹਿਲਾਂ ਕਈ ਵਾਰ ਨੋਟਿਸ ਦਿੱਤੇ ਗਏ ਹਨ ਪ੍ਰੰਤੂ ਹੁਣੇ ਮੈਨੇਜਮੈਂਟ ਵੱਲੋਂ ਜਾਣ ਬੁਝ ਕੇ ਮੁਲਾਜ਼ਮਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ।

Related Post