July 6, 2024 00:52:59
post

Jasbeer Singh

(Chief Editor)

Latest update

ਦਿੱਲੀ ਚ 14 ਮਾਰਚ ਨੂੰ ਹੋਣ ਵਾਲੀ ਮਹਾਪੰਚਾਇਤ ਤੋਂ ਪਹਿਲਾਂ ਕਿਸਾਨਾਂ ਦਾ ਵੱਡਾ ਐਲਾਨ, ਜਿੱਥੇ ਵੀ ਸਰਕਾਰ ਨੇ ਰੋਕਿਆ ਉੱਥ

post-img

ਲੁਧਿਆਣਾ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਣ ਵਾਲੀ ਮਜ਼ਦੂਰ-ਕਿਸਾਨ ਮਹਾਪੰਚਾਇਤ ਵਿੱਚ ਸੂਬੇ ਦੇ ਵੱਡੀ ਗਿਣਤੀ ਵਿੱਚ ਕਿਸਾਨ ਸ਼ਮੂਲੀਅਤ ਕਰਨਗੇ।14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਣ ਵਾਲੀ ਮਜ਼ਦੂਰ-ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਲੁਧਿਆਣਾ ਵਿੱਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ 37 ਕਿਸਾਨ ਜਥੇਬੰਦੀਆਂ ਨੇ ਮੀਟਿੰਗ ਤੋਂ ਬਾਅਦ ਵੱਡਾ ਐਲਾਨ ਕੀਤਾ ਹੈ। ਜਿਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜੇਕਰ ਕਿਸਾਨਾਂ ਨੂੰ ਦਿੱਲੀ ਜਾਣ ‘ਤੇ ਰੋਕਿਆ ਗਿਆ ਤਾਂ ਉਹ ਉੱਥੇ ਹੀ ਧਰਨੇ ਤੇ ਬੈਠ ਜਾਣਗੇ। ਲੁਧਿਆਣਾ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਣ ਵਾਲੀ ਮਜ਼ਦੂਰ-ਕਿਸਾਨ ਮਹਾਪੰਚਾਇਤ ਵਿੱਚ ਸੂਬੇ ਦੇ ਵੱਡੀ ਗਿਣਤੀ ਵਿੱਚ ਕਿਸਾਨ ਸ਼ਮੂਲੀਅਤ ਕਰਨਗੇ।ਹਾਲਾਂਕਿ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਉਹ ਬੱਸਾਂ, ਕਾਰਾਂ ਅਤੇ ਰੇਲ ਗੱਡੀਆਂ ਆਦਿ ‘ਤੇ ਦਿੱਲੀ ਜਾਣਗੇ। ਪਰ ਜੇਕਰ ਇਸ ਸਮੇਂ ਦੌਰਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਬੱਸ ਜਾਂ ਰੇਲ ਆਦਿ ਰਾਹੀਂ ਜਾਣ ਤੋਂ ਰੋਕਿਆ ਗਿਆ ਤਾਂ ਉਹ ਉੱਥੇ ਹੀ ਧਰਨੇ ਤੇ ਬੈਠ ਜਾਣਗੇ। ਭਾਵੇਂ ਇਸ ਲਈ ਸੜਕਾਂ ਜਾਂ ਰੇਲ ਮਾਰਗ ਨੂੰ ਕਿਉਂ ਨਾ ਰੋਕਣਾ ਪਵੇ। ਇਸ ਸਥਿਤੀ ਵਿੱਚ ਉਨ੍ਹਾਂ ਦਾ ਧਰਨਾ 14 ਮਾਰਚ ਦੀ ਸ਼ਾਮ ਤੱਕ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ 5 ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਪੇਸ਼ਕਸ਼ ਕਰਨ ਬਾਰੇ, ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਸਾਰੀਆਂ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਚਾਹੁੰਦੇ ਹਨ।

Related Post