Crime
0
ਥਾਣਾ ਭਾਦਸੋਂ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ
- by Admin
- July 18, 2024
ਥਾਣਾ ਭਾਦਸੋਂ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ ਭਾਦਸੋਂ, 18 ਜੁਲਾਈ () : ਥਾਣਾ ਭਾਦਸੋਂ ਦੀ ਪੁਲਸ ਨੇ ਸਿ਼ਕਾਇਤਕਰਤਾ ਪਰਮਿੰਦਰ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਪਿੰਡ ਜਾਤੀਵਾਲ ਥਾਣਾ ਭਾਦਸੋਂ ਦੀ ਸਿ਼ਕਾਇਤ ਦੇ ਆਧਾਰ ਤੇ ਦੋ ਵਿਅਕਤੀਆਂ ਵਿਰੁੱਧ ਧਾਰਾ 118, 351 (5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਹਰਨੇਕ ਸਿੰਘ ਪੁੱਤਰ ਜੀਤ ਸਿੰਘ, ਕੁਲਵਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਪਿੰਡ ਧਨੋਲੀ ਥਾਣਾ ਭਾਦਸੋਂ ਸ਼ਾਮਲ ਹਨ। ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਪਰਮਿੰਦਰ ਸਿੰਘ ਨੇ ਦੱਸਿਆ ਕਿ 16 ਜੁਲਾਈ ਨੂੰ ਪਾਣੀ ਦੀ ਵਾਰੀ ਨੂੰ ਲੈ ਕੇ ਉਪਰੋਕਤ ਵਿਅਕਤੀਆਂ ਨੇ ਉਸਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
