
ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੇ ਮੈਨੇਜਰ ਵਜੋਂ ਭਾਗ ਸਿੰਘ ਚੌਹਾਨ ਨੇ ਸੰਭਾਲਿਆ ਅਹੁਦੇ ਦਾ ਕਾਰਜਭਾਰ
- by Jasbeer Singh
- April 25, 2025

ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੇ ਮੈਨੇਜਰ ਵਜੋਂ ਭਾਗ ਸਿੰਘ ਚੌਹਾਨ ਨੇ ਸੰਭਾਲਿਆ ਅਹੁਦੇ ਦਾ ਕਾਰਜਭਾਰ ਪਟਿਆਲਾ 25 ਅਪ੍ਰੈਲ : ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੇ ਨਵ ਨਿਯੁਕਤ ਮੈਨੇਜਰ ਭਾਗ ਸਿੰਘ ਚੌਹਾਨ ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਮੈਨੇਜਰ ਨਿਸ਼ਾਨ ਸਿੰਘ ਜ਼ਫਰਵਾਲ ਮੁੜ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਬਤੌਰ ਐਡੀਸ਼ਨਲ ਮੈਨੇਜਰ ਆਪਣੀਆਂ ਸੇਵਾਵਾਂ ਦੇਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਰੀ ਆਦੇਸ਼ਾਂ ਤੋਂ ਬਾਅਦ ਨਵ ਨਿਯੁਕਤ ਮੈਨੇਜਰ ਵਜੋਂ ਭਾਗ ਸਿੰਘ ਚੌਹਾਨ ਨੇ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੇ ਪ੍ਰਬੰਧ ਦੀ ਜ਼ਿੰਮੇਵਾਰੀ ਸੰਭਾਲੀ ਹੈ ਅਤੇ ਅਹੁਦੇ ਦਾ ਕਾਰਜਭਾਰ ਸੰਭਾਲਣ ਮੌਕੇ ਸਾਬਕਾ ਪ੍ਰਧਾਨ ਪ੍ਰੋ.ਕਿਰਪਾਲ ਸਿੰਘ ਬਡੂੰਗਰ, ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ, ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਬਹਾਦਰਗੜ੍ਹ ਉਚੇਚੇ ਤੌਰ ਅਤੇ ਪੁੱਜੇ ਹੋਏ ਸਨ। ਇਸ ਦੌਰਾਨ ਉਚੇਚੇ ਤੌਰ ’ਤੇ ਪੁੱਜੀਆਂ ਸ਼ਖ਼ਸੀਅਤਾਂ ਨੇ ਨਵ ਨਿਯੁਕਤ ਮੈਨੇਜਰ ਭਾਗ ਸਿੰਘ ਚੌਹਾਨ ਨੂੰ ਸਿਰੋਪਾਉ ਭੇਂਟ ਕਰਕੇ ਅਹੁਦੇ ’ਤੇ ਬਿਠਾਇਆ। ਇਸ ਮੌਕੇ ਗੱਲਬਾਤ ਕਰਦਿਆਂ ਮੈਨੇਜਰ ਭਾਗ ਸਿੰਘ ਚੌਹਾਨ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਦੀ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਦੇਣਗੇ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਸੁਚਾਰੂ ਬਣਾ ਕੇ ਰੱਖਣ ਲਈ ਉਹ ਹਮੇਸ਼ਾ ਵਚਨਬੱਧ ਹਨ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਮੈਨੇਜਰ ਮਨਜੀਤ ਸਿੰਘ ਕੌਲੀ, ਸੁਰਜੀਤ ਸਿੰਘ ਕੌਲੀ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਗੁਰਪਿਆਰ ਸਿੰਘ ਜੌਹਰ, ਪਰਵਿੰਦਰ ਸਿੰਘ ਰਿਓਂਦ, ਅਕਾਊਟੈਂਟ ਗੁਰਮੀਤ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਮਨਜੀਤ ਸਿੰਘ, ਭਾਈ ਹਜ਼ੂਰ ਸਿੰਘ ਆਦਿ ਵੀ ਉਚੇਚੇ ਤੌਰ ’ਤੇ ਸ਼ਾਮਲ ਸਨ।