
ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਸਿਲਾਈ ਦੀ ਮੁਫ਼ਤ ਸਿਖਲਾਈ ਲੈਣ ਵਾਲੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਵ
- by Jasbeer Singh
- May 31, 2025

ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਸਿਲਾਈ ਦੀ ਮੁਫ਼ਤ ਸਿਖਲਾਈ ਲੈਣ ਵਾਲੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਵੰਡੇ ਮਾਰਕੀਟ ਕਮੇਟੀ, ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ ਅਤੇ ਸਮਾਜਿਕ ਤੇ ਆਰ.ਟੀ.ਆਈ. ਕਾਰਕੁੰਨ ਜਤਿੰਦਰ ਜੈਨ ਨੇ ਵੰਡੇ ਸਰਟੀਫਿਕੇਟ ਸੁਨਾਮ, 31 ਮਈ : 'ਆਪ' ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਅਮਨ ਅਰੋੜਾ ਵੱਲੋਂ ਚਲਾਈ ਜਾ ਰਹੀ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਤਹਿਤ ਲੜਕੀਆਂ ਅਤੇ ਔਰਤਾਂ ਨੂੰ ਸਿਲਾਈ ਦੀ ਮੁਫ਼ਤ ਸਿਖਲਾਈ ਦੇਣ ਲਈ ਸੁਨਾਮ ਹਲਕੇ ਦੇ ਪਿੰਡਾਂ ਵਿੱਚ ਲਾਏ ਜਾਂਦੇ ਮੁਫਤ ਸਿਲਾਈ ਕੈਂਪਾਂ ਤਹਿਤ ਚੱਠੇ ਸੇਖਵਾਂ ਵਿਖੇ ਕੋਰਸ ਪੂਰਾ ਕਰਨ ਵਾਲੀਆਂ 57, ਉਪਲੀ ਵਿਖੇ 72 ਅਤੇ ਲੌਂਗੋਵਾਲ (ਪਿੰਡੀ ਭਾਈ ਕੀ ਸਮਾਧ) ਵਿਖੇ 25 ਸਿਖਿਆਰਥਣਾਂ ਨੂੰ ਸਰਟੀਫਿਕੇਟਾਂ ਦੀ ਵੰਡ ਮਾਰਕੀਟ ਕਮੇਟੀ, ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ ਅਤੇ ਸਮਾਜਿਕ ਤੇ ਆਰ.ਟੀ.ਆਈ. ਕਾਰਕੁੰਨ ਜਤਿੰਦਰ ਜੈਨ ਵਲੋਂ ਕੀਤੀ ਗਈ । ਇਸ ਮੌਕੇ ਸ਼੍ਰੀ ਜੁਨੇਜਾ ਤੇ ਸ਼੍ਰੀ ਜੈਨ ਨੇ ਕਿਹਾ ਕਿ ਕਿਸੇ ਨੂੰ ਰੋਜ਼ਗਾਰ ਦੇ ਕਾਬਲ ਬਣਾ ਕੇ ਆਪਣੇ ਪੈਰਾਂ 'ਤੇ ਖੜ੍ਹਾ ਕਰਨਾ ਬਹੁਤ ਵੱਡੀ ਸੇਵਾ ਹੈ। ਇਸ ਨਾਲ ਨਾ ਕੇਵਲ ਰੋਜ਼ਗਾਰ ਪ੍ਰਾਪਤ ਕਰਨ ਵਾਲੇ ਦੀ ਜ਼ਿੰਦਗੀ ਬਣਦੀ ਹੈ, ਸਗੋਂ ਉਸ ਦੇ ਪਰਿਵਾਰ ਦਾ ਜੀਵਨ ਪੱਧਰ ਵੀ ਉੱਚਾ ਹੋ ਜਾਂਦਾ ਹੈ । ਸਮਾਜ ਸੇਵਾ ਦੇ ਖੇਤਰ ਵਿੱਚ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਦਾ ਯੋਗਦਾਨ ਬਹੁਤ ਅਹਿਮ ਹੈ। ਉਹਨਾਂ ਕਿਹਾ ਕਿ ਇਸ ਸੰਸਥਾ ਵੱਲੋਂ ਸਾਲ 2021 ਤੋਂ ਲੈ ਕੇ ਹੁਣ ਤਕ ਹਜ਼ਾਰਾਂ ਲੜਕੀਆਂ ਤੇ ਔਰਤਾਂ ਨੂੰ ਸਿਖਲਾਈ ਦੇ ਕੇ ਆਤਮ ਨਿਰਭਰ ਕੀਤਾ ਗਿਆ ਹੈ। ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਜਿੱਥੇ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਵਿੱਚ ਕਸਰ ਨਹੀਂ ਛੱਡੀ ਜਾ ਰਹੀ, ਉੱਥੇ ਉਹ ਇਸ ਸੰਸਥਾ ਜ਼ਰੀਏ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹਨ। ਉਹਨਾਂ ਵੱਲੋਂ ਚਲਾਏ ਜਾ ਰਹੇ ਸੇਵਾ ਕੇਂਦਰ ਜ਼ਰੀਏ ਵੀ ਲੋਕਾਂ ਨੂੰ ਵੱਖੋ ਵੱਖ ਸੇਵਾਵਾਂ ਲੈਣ ਵਿੱਚ ਬਹੁਤ ਮਦਦ ਮਿਲ ਰਹੀ ਹੈ। ਉਹਨਾਂ ਕਿਹਾ ਕਿ ਸਮਾਜ ਦੀ ਬਿਹਤਰੀ ਲਈ ਇਹ ਜ਼ਰੂਰੀ ਹੈ ਕਿ ਨੌਜਵਾਨ ਲੜਕੇ ਲੜਕੀਆਂ ਨੂੰ ਵੱਧ ਤੋਂ ਵੱਧ ਹੁਨਰਮੰਦ ਬਣਾਇਆ ਜਾਵੇ ਕਿਉਂਕਿ ਹੁਨਰਮੰਦ ਨੌਜਵਾਨਾਂ ਲਈ ਰੁਜ਼ਗਾਰ ਦੇ ਬਹੁਤ ਜ਼ਿਆਦਾ ਮੌਕੇ ਉਪਲੱਬਧ ਹੁੰਦੇ ਹਨ ਜਾਂ ਫਿਰ ਉਹ ਆਪਣਾ ਸਵੈ ਰੁਜ਼ਗਾਰ ਵੀ ਸ਼ੁਰੂ ਕਰ ਸਕਦੇ ਹੁੰਦੇ ਹਨ। ਜਿਸ ਨਾਲ ਉਹ ਆਪਣੇ ਪੈਰਾਂ 'ਤੇ ਖੜੇ ਹੋ ਕੇ ਇੱਕ ਚੰਗੀ ਜ਼ਿੰਦਗੀ ਬਸਰ ਕਰਨ ਦੇ ਯੋਗ ਬਣ ਜਾਂਦੇ ਹਨ। ਪੰਜਾਬ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ, ਜਿਸ ਦੇ ਸਾਰਥਕ ਸਿੱਟੇ ਨਿਕਲ ਰਹੇ ਹਨ ਤੇ ਲੋਕਾਂ ਵੱਲੋਂ ਸਰਕਾਰ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਦੂਜੇ ਪਾਸੇ ਵੱਖੋ-ਵੱਖ ਸਮਾਜ ਸੇਵੀ ਸੰਸਥਾਵਾਂ ਵੀ ਇਸ ਵਿੱਚ ਭਰਵਾਂ ਯੋਗਦਾਨ ਪਾ ਰਹੀਆਂ ਹਨ । ਉਹਨਾਂ ਨੇ ਔਰਤਾਂ ਤੇ ਲੜਕੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਚਲਾਏ ਜਾ ਰਹੇ ਸਲਾਈ ਸੈਂਟਰਾਂ ਵਿੱਚ ਦਿੱਤੀ ਜਾ ਰਹੀ ਮੁਫਤ ਸਿਖਲਾਈ ਦਾ ਵੱਧ ਤੋਂ ਵੱਧ ਲਾਭ ਲੈ ਕੇ ਆਪਣੇ ਪੈਰਾਂ 'ਤੇ ਖੜ੍ਹੀਆਂ ਹੋਣ । ਇਸ ਮੌਕੇ ਪੀ.ਏ. ਸਰਜੀਵਨ ਕੁਮਾਰ ਲੱਕੀ, ਸੁਰਿੰਦਰ ਪਰੂਤੀ, ਸਰਪੰਚ ਚਰਨਜੀਤ ਕੌਰ, ਸਰਪੰਚ ਭੀਮ ਦਾਸ, ਸਰਪੰਚ ਬਲਵਿੰਦਰ, ਸੂਬੇਦਾਰ ਮੇਲਾ ਸਿੰਘ, ਰਾਜ ਸਿੰਘ ਰਾਜੂ, ਅੰਮ੍ਰਿਤ ਸਿੰਘ, ਅੰਮ੍ਰਿਤਪਾਲ ਸਿੰਘ ਸਿੱਧੂ, ਅਧਿਆਪਕ ਰਣਜੀਤ ਕੌਰ, ਕਰਮਜੀਤ ਕੌਰ, ਮਨਪ੍ਰੀਤ ਸਿੰਘ ਮਨੀ ਸਮੇਤ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਤੇ ਔਰਤਾਂ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.