post

Jasbeer Singh

(Chief Editor)

Patiala News

ਭਗਵੰਤ ਮਾਨ ਨੇ ਨਾਭਾ 'ਚ ਆਪ ਉਮੀਦਵਾਰ ਡਾ. ਬਲਬੀਰ ਸਿੰਘ ਲਈ ਮੰਗੀਆਂ ਵੋਟਾਂ, ਰੋਡ ਸ਼ੋਅ ਦੌਰਾਨ ਸੁਣਾਈ ਕਿੱਕਲੀ

post-img

ਮੁੱਖ ਮੰਤਰੀ ਭਗਵੰਤ ਮਾਨ ਨੇ ਰਿਆਸਤੀ ਸ਼ਹਿਰ ਨਾਭਾ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ 'ਚ ਰੋਡ ਸ਼ੋਅ ਕੱਢਿਆ। ਇਸ ਮੌਕੇ ਉਹਨਾਂ ਨਾਲ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਮੌਜੂਦ ਰਹੇ। ਮੁੱਖ ਮੰਤਰੀ ਭਗਵੰਤ ਮਾਨ ਨੇ ਰਿਆਸਤੀ ਸ਼ਹਿਰ ਨਾਭਾ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ 'ਚ ਰੋਡ ਸ਼ੋਅ ਕੱਢਿਆ। ਇਸ ਮੌਕੇ ਉਹਨਾਂ ਨਾਲ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਮੌਜੂਦ ਰਹੇ। ਜਿਵੇਂ ਹੀ ਭਗਵੰਤ ਮਾਨ ਨਾਭਾ ਵਿਖੇ ਪਹੁੰਚੇ ਤਾਂ ਵਰਕਰਾਂ ਦੇ ਵਿੱਚ ਭਾਰੀ ਉਤਸਾਹ ਵੇਖਣ ਨੂੰ ਮਿਲਿਆ। ਮੁੱਖ ਮੰਤਰੀ ਭਗਵੰਤ ਮਾਨ ਦਾ ਨਾਭਾ ਪਹੁੰਚਣ ਤੇ ਵਰਕਰਾਂ ਨੇ ਜ਼ੋਰਦਾਰ ਸਵਾਗਤ ਕੀਤਾ। ਭਗਵੰਤ ਮਾਨ ਨੂੰ ਵੱਡੀਆਂ ਵੱਡੀਆਂ ਫੁੱਲਾਂ ਦੀਆਂ ਮਾਲਾ ਵੀ ਪਹਿਨਾਈਆਂ ਗਈਆਂ ਤੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਤੁਸੀਂ ਪੰਜਾਬ ਦੇ ਵਿੱਚ 92 ਐੱਮਐੱਲਏ ਜਿਤਾ ਕੇ ਆਮ ਆਦਮੀ ਪਾਰਟੀ ਨੂੰ ਪਿਆਰ ਬਖਸ਼ਿਆ ਇਸੇ ਤਰ੍ਹਾਂ ਹੀ ਤੁਸੀਂ 13 ਸੀਟਾਂ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਕਾਮਯਾਬ ਕਰੋ ਤਾਂ ਕਿ ਪੰਜਾਬ ਦਾ ਵਿਕਾਸ ਵੱਡੇ ਪੱਧਰ 'ਤੇ ਕੀਤਾ ਜਾਵੇ। ਇਸ ਮੌਕੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕੇ ਮੈਂ ਮੇਰੇ ਹਲਕੇ ਦੇ ਲੋਕਾਂ ਦਾ ਸ਼ੁਕਰ ਗੁਜ਼ਾਰ ਹਾਂ ਜਿਨ੍ਹਾ ਨੇ ਇੰਨੀ ਗਰਮੀ ਵਿੱਚ ਪੰਜਾਬ ਦੇ ਕ੍ਰਾਂਤੀਕਾਰੀ ਮੁੱਖ ਮੰਤਰੀ ਦੇ ਆਉਣ 'ਤੇ ਵਿਸ਼ਾਲ ਇਕੱਠ ਕੀਤਾ ਹੈ। ਇਸ ਮੌਕੇ ਵਿਧਾਇਕ ਦੇਵ ਮਾਨ ਵੱਲੋਂ ਵਰਕਰਾਂ ਦਾ ਧੰਨਵਾਦ ਕੀਤਾ ਗਿਆ ਅਤੇ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਕਾਮਯਾਬ ਬਣਾਉਣ ਦੀ ਅਪੀਲ ਕੀਤੀ।

Related Post