

ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ ਚੰਡੀਗੜ੍ਹ : ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਟ ਮਿਲੀ ਹੈ । ਭਾਈ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਲੁਧਿਆਣਾ ਦੇ ਪਿੰਡ ਰਾਜੋਆਣਾ ਵਿਖੇ ਸ਼ਾਮਲ ਹੋਣ ਵਾਸਤੇ ਭਾਈ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ ਮਿਲੀ ਹੈ । ਪੰਜਾਬ ਹਰਿਆਣਾ ਹਾਈਕੋਰਟ ਦੇ ਵਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਭਰਾ ਕੁਲਵੰਤ ਸਿੰਘ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਤਿੰਨੇ ਘੰਟੇ ਦੀ ਪੈਰੋਲ ਦਿੱਤੀ ਹੈ । ਇਹ ਪੈਰੋਲ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਹੋਵੇਗਾ ।