
ਭਾਰਤ ਵਿਕਾਸ ਪਰਿਸ਼ਦ ਇਕਾਈ ਨਾਭਾ ਵੱਲੋਂ ਲੋੜਵੰਦ ਬੱਚਿਆਂ ਨੂੰ ਦਿੱਤੇ ਬੈਗ
- by Jasbeer Singh
- May 1, 2025

ਭਾਰਤ ਵਿਕਾਸ ਪਰਿਸ਼ਦ ਇਕਾਈ ਨਾਭਾ ਵੱਲੋਂ ਲੋੜਵੰਦ ਬੱਚਿਆਂ ਨੂੰ ਦਿੱਤੇ ਬੈਗ ਨਾਭਾ, 1 ਮਈ 2025 : ਭਾਰਤ ਵਿਕਾਸ ਪਰਿਸ਼ਦ ਇਕਾਈ ਨਾਭਾ ਵੱਲੋਂ ਸੇਵਾ ਭਾਰਤੀ ਬਾਲ ਸੰਸਕਾਰ ਕੇਂਦਰ ਥੂਹੀ ਰੋਡ ਜੇਲ੍ਹ ਦੇ ਸਾਹਮਣੇ ਵਿਦਿਆਰਥੀਆਂ ਨੂੰ ਸਕੂਲ ਬੈਗ ਦਿੱਤੇ ਗਏ। ਇਸ ਮੌਕੇ ਸੰਸਥਾ ਦੇ ਪ੍ਰਧਾਨ ਨਰਿੰਦਰ ਵਰਮਾ, ਜਨਰਲ ਸਕੱਤਰ ਵਿਕਾਸ ਮਿੱਤਲ ਅਤੇ ਕੈਸ਼ੀਅਰ ਅਸ਼ਵਨੀ ਮਦਾਨ ਨੇ ਦੱਸਿਆ ਕਿ ਸੰਸਥਾ ਵੱਲੋਂ ਹਮੇਸ਼ਾ ਹੀ ਸਮਾਜ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ ਉੱਥੇ ਹੀ ਸਕੂਲਾਂ ਵਿੱਚ ਲੋੜਵੰਦ ਬੱਚਿਆਂ ਨੂੰ ਵਰਦੀਆਂ, ਬੂਟ, ਜਰਾਬਾ ਅਤੇ ਸਟੇਸ਼ਨਰੀ ਦਿੱਤੀ ਜਾਂਦੀ ਹੈ ਤਾਂ ਕਿ ਬੱਚਿਆਂ ਨੂੰ ਪੜ੍ਹਾਈ ਵਿੱਚ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਕਿਹਾ ਕਿ ਇਸ ਲੜੀ ਦੇ ਤਹਿਤ ਅੱਜ ਇਹ ਸਕੂਲ ਬੈਗ ਸਾਡੀ ਸੰਸਥਾ ਦੇ ਮੈਂਬਰ ਡਾਕਟਰ ਗਗਨਦੀਪ ਸ਼ਰਮਾ ਵੱਲੋਂ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਮਾਜ ਭਲਾਈ ਦੇ ਕਾਰਜ ਮੈਂਬਰਾਂ ਦੇ ਸਹਿਯੋਗ ਨਾਲ ਕੀਤੇ ਜਾਂਦੇ ਹਨ। ਇਸ ਮੌਕੇ ਸੇਵਾ ਭਾਰਤੀ ਦੇ ਪ੍ਰਧਾਨ ਚੰਦਨ ਪ੍ਰਕਾਸ਼ ਸ਼ਰਮਾ, ਏ ਕੇ ਸਿਵਾਸਤਵ ਸੱਤ ਵੀਰ ਕੌਰ ਦੀਦੀ, ਲਲਿਤ ਸ਼ਰਮਾ, ਓਮ ਪ੍ਰਕਾਸ਼ ਠੇਕੇਦਾਰ, ਐਡਵੋਕੇਟ ਯਸ਼ਪਾਲ ਸਿੰਗਲਾ, ਮੈਡਮ ਰਜਨੀ ਮਿੱਤਲ ਆਦਿ ਮੈਂਬਰ ਹਾਜ਼ਰ ਸਨ।