ਬੀਬੀ ਜਗੀਰ ਕੌਰ ਨੇ ਦਿੱਤਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਚੰਡੀਗੜ੍ਹ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਆਪਣਾ ਸਪੱਸ਼ਟੀਕਰਨ ਦੇ ਦਿੱਤਾ ਹੈ। ਦੱਸਣਯੋਗ ਹੈ ਕਿ ਬੀਬੀ ਜਗੀਰ ਕੌਰ ਖਿਲਾਫ਼ ਉਨ੍ਹਾਂ ਵੱਲੋਂ ਰੋਮ ਕਤਲ (ਕੇਸਾਂ ਦੀ ਬੇਅਦਬੀ) ਅਤੇ ਬੇਟੀ ਦੇ ਕਤਲ ‘ਤੇ ਦੋਸ਼ ਲਗਾ ਕੇ ਸਪੱਸ਼ਟੀਕਰਨ ਮੰਗਿਆ ਗਿਆ ਸੀ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਸੀ। ਬੀਬੀ ਜਗੀਰ ਕੌਰ ਨੂੰ ਭੇਜੇ ਪੱਤਰ ਵਿੱਚ ਦੱਸਿਆ ਗਿਆ ਸੀ ਕਿ ਉਨ੍ਹਾਂ ਵਿਰੁੱਧ ਕਈ ਸ਼ਿਕਾਇਤਾਂ ਮਿਲੀਆਂ ਹਨ। ਜਿਸ ਵਿੱਚ ਉਨ੍ਹਾਂ ‘ਤੇ ਆਪਣੇ ਰੋਮ ਕਤਲ ਕਰਨ (ਕੇਸਾਂ ਦੀ ਬੇਅਦਬੀ) ਅਤੇ ਆਪਣੀ ਧੀ ਦੇ ਕਤਲ ਦੇ ਦੋਸ਼ ਵੀ ਹਨ। ਇਸ ਲਈ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ।
