July 6, 2024 01:26:50
post

Jasbeer Singh

(Chief Editor)

Patiala News

ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ ਮਾਮਲੇ 'ਚ ਵੱਡਾ ਐਕਸ਼ਨ, ਭਾਜਪਾ ਆਗੂ ਹਰਪਾਲਪੁਰ ਖਿਲਾਫ਼ FIR

post-img

ਥਾਣਾ ਖੇੜੀ ਗੰਡਿਆ ਪੁਲਿਸ ਰੇਸ਼ਮ ਸਿੰਘ ਵਾਸੀ ਪਿੰਡ ਆਕੜੇ ਨੇ ਬਿਆਨ ਦਰਜ ਕਰਵਾਏ ਕਿ ਬੀਤੇ ਦਿਨੀ ਪਿੰਡ ਸਿਹਰਾ ਦੇ ਬੱਸ ਅੱਡੇ ਨੇੜੇ ਭਾਜਪਾ ਉਮੀਦਵਾਰ ਪਰਨੀਤ ਕੌਰ ਵੱਲੋਂ ਰੱਖੀ ਗਈ ਮੀਟਿੰਗ ਦੌਰਾਨ ਚੋਣ ਰੈਲੀ ਕਰਨੀ ਸੀ। ਇਸ ਦੌਰਾਨ ਨੇੜਲੇ ਪਿੰਡਾਂ ਦੇ ਕਿਸਾਨ ਆਗੂ ਭਾਜਪਾ ਉਮੀਦਵਾਰ ਪਰਨੀਤ ਕੌਰ ਨੂੰ ਸਵਾਲਾਂ ਦੇ ਜਵਾਬ ਪੁੱਛਣ ਲਈ ਇਕੱਠੇ ਹੋਏ ਸਨ। : ਥਾਣਾ ਖੇੜੀ ਗੰਡਿਆ ਪੁਲਿਸ ਨੇ ਪਿੰਡ ਸੇਹਰਾ ਵਿਖੇ ਭਾਜਪਾ ਪਾਰਟੀ ਉਮੀਦਵਾਰ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਹੋਈ ਧੱਕਾ-ਮੁੱਕੀ ਦੌਰਾਨ ਇਕ ਕਿਸਾਨ ਦੀ ਹੋਈ ਮੌਤ ਮਾਮਲੇ 'ਚ ਹਰਵਿੰਦਰ ਸਿੰਘ ਹਰਪਾਲਪੁਰ ਤੇ ਹੋਰਨਾਂ ਨੂੰ ਅਣਪਛਾਤਿਆਂ ਖਿਲਾਫ਼ ਧਾਰਾ 304 ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਖੇੜੀ ਗੰਡਿਆ ਪੁਲਿਸ ਰੇਸ਼ਮ ਸਿੰਘ ਵਾਸੀ ਪਿੰਡ ਆਕੜੇ ਨੇ ਬਿਆਨ ਦਰਜ ਕਰਵਾਏ ਕਿ ਬੀਤੇ ਦਿਨੀ ਪਿੰਡ ਸਿਹਰਾ ਦੇ ਬੱਸ ਅੱਡੇ ਨੇੜੇ ਭਾਜਪਾ ਉਮੀਦਵਾਰ ਪਰਨੀਤ ਕੌਰ ਵੱਲੋਂ ਰੱਖੀ ਗਈ ਮੀਟਿੰਗ ਦੌਰਾਨ ਚੋਣ ਰੈਲੀ ਕਰਨੀ ਸੀ। ਇਸ ਦੌਰਾਨ ਨੇੜਲੇ ਪਿੰਡਾਂ ਦੇ ਕਿਸਾਨ ਆਗੂ ਭਾਜਪਾ ਉਮੀਦਵਾਰ ਪਰਨੀਤ ਕੌਰ ਨੂੰ ਸਵਾਲਾਂ ਦੇ ਜਵਾਬ ਪੁੱਛਣ ਲਈ ਇਕੱਠੇ ਹੋਏ ਸਨ। ਇਸ ਮੌਕੇ ਜਦੋਂ ਕਿਸਾਨ ਭਾਜਪਾ ਉਮੀਦਵਾਰ ਦੇ ਗੱਡੀ ਨੇੜੇ ਪਹੁੰਚੇ ਤਾਂ ਮੌਕੇ 'ਤੇ ਹਰਵਿੰਦਰ ਸਿੰਘ ਵਾਸੀ ਹਰਪਾਲਪੁਰ ਅਤੇ ਹੋਰਨਾ ਅਣਪਛਾਤੇ ਵਿਅਕਤੀਆਂ ਨੇ ਕਿਸਾਨਾਂ ਦੇ ਨਾਲ ਧੱਕਾ-ਮੁੱਕੀ ਕੀਤੀ ਜਿਸ ਵਿਚ ਚਾਚਾ ਸੁਰਿੰਦਰ ਪਾਲ ਸਿੰਘ ਵਾਸੀ ਪਿੰਡ ਆਕੜੀ ਧਰਤੀ 'ਤੇ ਡਿੱਗ ਗਿਆ ਜਿਸ ਕਾਰਨ ਉਸ ਦਾ ਸਿਰ ਸੜਕ 'ਤੇ ਵੱਜਿਆ। ਇਸ ਦੌਰਾਨ ਜ਼ਖ਼ਮੀ ਸੁਰਿੰਦਰ ਪਾਲ ਸਿੰਘ ਨੂੰ ਜਦੋਂ ਇਲਾਜ ਲਈ ਸਿਵਲ ਹਸਪਤਾਲ ਰਾਜਪੁਰਾ ਲਿਆਂਦਾ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਜਿਸ ਤੋਂ ਬਾਅਦ ਥਾਣਾ ਖੇੜੀ ਗੰਡਿਆ ਪੁਲਿਸ ਨੇ ਰੇਸ਼ਮ ਸਿੰਘ ਦੇ ਬਿਆਨਾਂ ਦੇ ਅਧਾਰ 'ਤੇ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਸਮੇਤ ਹੋਰਨਾ ਅਣਪਛਾਤੇ ਵਿਅਕਤੀਆਂ ਖਿਲਾਫ ਧਾਰਾ 304 ਆਈਪੀਸੀ ਤਹਿਤ ਮਾਮਲਾ ਦਰਜ ਕਰ ਕੇ ਅਗਲਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post