July 6, 2024 01:05:47
post

Jasbeer Singh

(Chief Editor)

Latest update

ਮੂਸੇਵਾਲਾ ਪਰਿਵਾਰ ਤੋਂ ਦਸਤਾਵੇਜ਼ ਮੰਗਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ

post-img

ਉਧਰ, ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ ਦਸਤਾਵੇਜ਼ ਮੰਗਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਸਿਹਤ ਸਕੱਤਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਸਿਹਤ ਸਕੱਤਰ ਅਜੌਏ ਸ਼ਰਮਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ।ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ 17 ਮਾਰਚ ਨੂੰ ਆਈਵੀਐਫ ਤਕਨੀਕ ਰਾਹੀਂ ਬੱਚੇ ਨੂੰ ਜਨਮ ਦਿੱਤਾ ਸੀ। ਹੁਣ ਕੇਂਦਰੀ ਸਿਹਤ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਇਸ ਸਬੰਧੀ ਰਿਪੋਰਟ ਮੰਗੀ ਹੈ। ਉਧਰ, ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ ਦਸਤਾਵੇਜ਼ ਮੰਗਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਸਿਹਤ ਸਕੱਤਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਸਿਹਤ ਸਕੱਤਰ ਅਜੌਏ ਸ਼ਰਮਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ।ਨੋਟਿਸ ਵਿਚ ਆਖਿਆ ਗਿਆ ਹੈ ਕਿ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦੇ ਬਿਨਾਂ ਜਾਣਕਾਰੀ ਕਿਓਂ ਮੰਗੀ ਗਈ। ਕੇਂਦਰ ਸਰਕਾਰ ਦੀ ਚਿੱਠੀ ਬਾਰੇ ਮੁੱਖ ਮੰਤਰੀ ਜਾਂ ਸਬੰਧਤ ਮੰਤਰੀ ਨੂੰ ਜਾਣਕਾਰੀ ਕਿਓਂ ਨਹੀਂ ਦਿੱਤੀ ਗਈ।

Related Post