post

Jasbeer Singh

(Chief Editor)

Punjab

ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਐਲਾਨ

post-img

ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਐਲਾਨ – 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਟਰੈਕਟਰ ਮਾਰਚ – 18 ਦਸੰਬਰ ਨੂੰ ਰੋਕੀਆਂ ਜਾਣਗੀਆਂ ਰੇਲਾਂ ਚੰਡੀਗੜ੍ਹ : ਸ਼ੰਭੂ ਬਾਰਡਰ ਤੋਂ ਰਵਾਨਾ ਹੋਏ 101 ਕਿਸਾਨਾਂ ਦੇ ਜਥੇ ਨੂੰ 2 ਘੰਟੇ ਬਾਅਦ ਵਾਪਸ ਬੁਲਾ ਲਿਆ ਗਿਆ । ਕਿਸਾਨ ਦੁਪਹਿਰ 12 ਵਜੇ ਦਿੱਲੀ ਲਈ ਰਵਾਨਾ ਹੋਏ ਸਨ । ਪੁਲਸ ਨੇ ਘੱਗਰ ਦਰਿਆ ’ਤੇ ਬਣੇ ਪੁਲ ’ਤੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਲਿਆ । ਇਸ ਤੋਂ ਬਾਅਦ ਪੁਲਿਸ ਨੇ ਅੱਥਰੂ ਗੈਸ ਅਤੇ ਵਾਟਰ ਕੈਨਨ ਦੀ ਵਰਤੋਂ ਕੀਤੀ, ਜਿਸ ਵਿੱਚ 10 ਕਿਸਾਨ ਜ਼ਖਮੀ ਹੋ ਗਏ । ਇਸ ਤੋਂ ਬਾਅਦ ਕਿਸਾਨ ਆਗੂ ਸਰਵਣ ਪੰਧੇਰ ਨੇ ਪ੍ਰੈਸ ਕਾਨਫਰੰਸ ਕਰ ਕਿਹਾ ਕਿ ਸਾਨੂੰ ਦੱਸਿਆ ਜਾਵੇ ਕਿ 100 ਲੋਕਾਂ ਦਾ ਜਥਾ ਕਾਨੂੰਨ ਲਈ ਕਿਵੇਂ ਖਤਰਾ ਹੋ ਸਕਦਾ ਹੈ । ਭਾਵੇਂ ਅਸੀਂ ਸਰਹੱਦ ਤੋਂ ਪਾਰ ਨਹੀਂ ਜਾ ਸਕੇ ਪਰ ਸਾਡੀ ਆਵਾਜ਼ ਦੇਸ਼ ਦੇ ਹਰ ਘਰ ਤੱਕ ਪਹੁੰਚ ਰਹੀ ਹੈ । ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਟਰੈਕਟਰ ਮਾਰਚ ਕੀਤਾ ਜਾਵੇਗਾ । 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲ ਰੋਕੋ ਮੁਹਿੰਮ ਚਲਾਈ ਜਾਵੇਗੀ । ਕੱਲ੍ਹ ਸ਼ੰਭੂ ਬਾਰਡਰ ‘ਤੇ ਪ੍ਰੈੱਸ ਕਾਨਫਰੰਸ ਵੀ ਹੋਵੇਗੀ । ਉਨ੍ਹਾਂ ਕਿਹਾ ਕਿ ਅਗਲਾ ਜਥਾ ਕਦੋਂ ਜਾਵੇਗਾ, ਇਸ ਬਾਰੇ ਅਜੇ ਕੋਈ ਫੈਸਲਾ ਨਹੀਂ ਹੋਇਆ ਹੈ ਪਰ ਜਦੋਂ ਜਥਾ ਜਾਵੇਗਾ ਤਾਂ ਉਸ ਵਿਚ ਹਰਿਆਣਾ ਦੇ ਕਿਸਾਨ ਅਤੇ ਔਰਤਾਂ ਵੀ ਸ਼ਾਮਲ ਹੋਣਗੀਆਂ ।

Related Post