
ਪਟਿਆਲਾ 'ਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਚੇਅਰਮੈਨ ਤੇ ਦੋ ਸਾਬਕਾ ਕੌਂਸਲਰ ' ਆਪ ' ਸ਼ਾਮਿਲ, CM ਭਗਵੰਤ ਮਾਨ ਨੇ ਕ
- by Aaksh News
- May 2, 2024

ਪਟਿਆਲਾ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮਾਨ ਸਰਕਾਰ ਵੱਲੋ ਕਿਤੇ ਜਾ ਰਹੇ ਲੋਕ ਭਲਾਈ ਕਾਰਜਾਂ ਦੇ ਚੱਲਦਿਆਂ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਪਟਿਆਲਾ ਦੇ ਦੋ ਵੱਡੇ ਆਗੂਆਂ ਵਲੋ ਆਪ ਚ ਸ਼ਾਮਿਲ ਹੋਣਾ ਸ਼ੁਭ ਸੰਕੇਤ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਟਿਆਲਾ ਦੌਰੇ ਤੋਂ ਇਕ ਦਿਨ ਪਹਿਲਾਂ ਵੱਡੀ ਸਿਆਸੀ ਹਲਚਲ ਹੋਈ ਹੈ। ਪਟਿਆਲਾ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਸੁਰਜੀਤ ਅਬਲੋਵਾਲ ਤੇ ਅਕਾਲੀ ਦਲ ਦੇ ਦੋ ਸਾਬਕਾ ਕੌਂਸਲਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਸਾਬਕਾ ਕੌਂਸਲਰ ਕੰਵਲਜੀਤ ਸਿੰਘ ਗੋਨਾ ਅਤੇ ਰਵਿੰਦਰ ਪਾਲ ਸਿੰਘ ਜੌਹਨੀ ਕੋਹਲੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਦੋਵਾਂ ਆਗੂਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ ਵਿਖੇ ਪਾਰਟੀ ਵਿਚ ਸ਼ਾਮਿਲ ਕੀਤਾ ਹੈ। ਪਟਿਆਲਾ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮਾਨ ਸਰਕਾਰ ਵੱਲੋ ਕਿਤੇ ਜਾ ਰਹੇ ਲੋਕ ਭਲਾਈ ਕਾਰਜਾਂ ਦੇ ਚੱਲਦਿਆਂ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਪਟਿਆਲਾ ਦੇ ਦੋ ਵੱਡੇ ਆਗੂਆਂ ਵਲੋ ਆਪ ਚ ਸ਼ਾਮਿਲ ਹੋਣਾ ਸ਼ੁਭ ਸੰਕੇਤ ਹਨ।