post

Jasbeer Singh

(Chief Editor)

Business

ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ‘ਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ; ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਪੰਜ ਕਾਰੋਬਾ

post-img

ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ‘ਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ; ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਪੰਜ ਕਾਰੋਬਾਰੀਆਂ ਨੂੰ ਦਿੱਤੇ ਮਨਜ਼ੂਰੀ ਪੱਤਰ ਸੰਗਰੂਰ ਜ਼ਿਲ੍ਹੇ ‘ਚ ਪੰਜ ਵੱਖ-ਵੱਖ ਸਨਅਤਕਾਰ 11.64 ਕਰੋੜ ਦੀ ਲਾਗਤ ਨਾਲ ਲਗਾਉਣਗੇ ਆਪੋ-ਆਪਣੇ ਪਲਾਂਟ ਸੰਗਰੂਰ, 19 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੱਦੀ ਜ਼ਿਲ੍ਹੇ ਸੰਗਰੂਰ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪੰਜ ਵੱਖ-ਵੱਖ ਕਾਰੋਬਾਰੀਆਂ ਵੱਲੋਂ 11.64 ਕਰੋੜ ਰੁਪਏ ਦੀ ਲਾਗਤ ਨਾਲ ਆਪੋ-ਆਪਣੀਆਂ ਸਨਅਤਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕਾਰੋਬਾਰੀਆਂ ਨੂੰ ‘ਰਾਈਟ ਟੂ ਬਿਜ਼ਨਸ’ ਤਹਿਤ ਪਲਾਂਟ ਸਥਾਪਤ ਕਰਨ ਲਈ ਮਨਜ਼ੂਰੀ ਪੱਤਰ ਵੰਡਣ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਸਨਅਤਕਾਰਾਂ ਦੀ ਭਲਾਈ ਲਈ ਸਮਰਪਿਤ ਸਿੰਗਲ ਵਿੰਡੋ ਪ੍ਰਣਾਲੀ ਪੂਰੇ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਲਾਗੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉੱਦਮੀਆਂ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਨਿਵੇਸ਼ ਕਰਕੇ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਦੱਸਿਆ ਇੱਥੋਂ ਦੇ ਫੋਕਲ ਪੁਆਇੰਟ ਵਿੱਚ ‘ਇੰਡਸਟਰੀ ਫੈਸਿਲਿਟੇਸ਼ਨ ਵਿੰਡੋ’ ਵੀ ਪਾਇਲਟ ਪ੍ਰੋਜੈਕਟ ਵਜੋਂ ਸਥਾਪਤ ਕੀਤੀ ਗਈ ਹੈ ਜਿੱਥੇ ਇੱਕੋ ਛੱਤ ਥੱਲੇ ਕਾਰੋਬਾਰੀਆਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਗਰੂਰ ਪ੍ਰਸ਼ਾਸਨ ਕਾਰੋਬਾਰੀਆਂ ਨੂੰ ਉਦਯੋਗਿਕ ਸ਼ਾਂਤੀ ਅਤੇ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜੋ ਸਨਅਤਾਂ ਦੇ ਸਰਵਪੱਖੀ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਨੂੰ ਹੋਰ ਹੁਲਾਰਾ ਦੇ ਰਿਹਾ ਹੈ। ਉਨ੍ਹਾਂ ਹੋਰਨਾਂ ਉੱਦਮੀਆਂ ਨੂੰ ਵੀ ਸੰਗਰੂਰ ਜ਼ਿਲ੍ਹੇ ਵਿੱਚ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਚੰਗੇ ਬੁਨਿਆਦੀ ਢਾਂਚੇ, ਹੁਨਰਮੰਦ ਮਨੁੱਖੀ ਵਸੀਲਿਆਂ ਤੇ ਬਿਹਤਰੀਨ ਉਦਯੋਗਿਕ ਤੇ ਕੰਮਕਾਜੀ ਸੱਭਿਆਚਾਰ ਦੇ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਡੀ.ਸੀ. ਸੰਦੀਪ ਰਿਸ਼ੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਤੇਜ਼ੀ ਨਾਲ ਹਰ ਖੇਤਰ ਵਿੱਚ ਨਵੀਆਂ ਪੁਲਾਂਘਾਂ ਪੁੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਉਦਯੋਗੀਕਰਨ ਨੂੰ ਹੁਲਾਰਾ ਮਿਲਣ ਨਾਲ ਨੌਜਵਾਨਾਂ ਲਈ ਵੀ ਰੁਜ਼ਗਾਰ ਦੇ ਨਵੇਂ ਰਾਹ ਖੁੱਲ੍ਹ ਰਹੇ ਹਨ। ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਲ੍ਹੇ ਵਿੱਚ ਸਥਾਪਤ ਹੋਣ ਵਾਲੀਆਂ ਇਨ੍ਹਾਂ ਨਵੀਆਂ ਯੂਨਿਟਾਂ ਵਿੱਚ ਰਾਧੇ ਸੋਵੈਕਸ, ਜੀ.ਐਮ. ਪਾਵਰ, ਕਲਾਸਿਕ ਕਿਚਨ, ਨੰਬਰਦਾਰ ਪਲਾਸਟਿਕ ਫੈਕਟਰੀ ਅਤੇ ਜੈਨ ਫੂਡ ਦੇ ਨਾਮ ਸ਼ਾਮਲ ਹਨ। ਇਸ ਮੌਕੇ ਜ਼ਿਲ੍ਹਾ ਉਦਯੋਗ ਕੇਂਦਰ ਸੰਗਰੂਰ ਦੇ ਜਨਰਲ ਮੈਨੇਜਰ ਮਨਿੰਦਰ ਸਿੰਘ ਵੀ ਹਾਜ਼ਰ ਸਨ।

Related Post