July 6, 2024 01:39:41
post

Jasbeer Singh

(Chief Editor)

Latest update

ਅਧਿਆਪਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਨਵੇਂ ਹੁਕਮ ਜਾਰੀ, ਜਲਦ ਕਰੋ ਅਪਲਾਈ

post-img

ਪੰਜਾਬ ਸਰਕਾਰ ਨੇ ਅਧਿਆਪਕਾਂ ਦੇ ਤਬਾਦਲਿਆਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ ਅਤੇ ਅਧਿਆਪਕਾਂ ਨੂੰ ਜਲਦੀ ਅਪਲਾਈ ਕਰਨ ਲਈ ਕਿਹਾ ਹੈ। ਦਰਅਸਲ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੇ ਤਬਾਦਲੇ ਜੂਨ ਮਹੀਨੇ ਦੀ ਬਜਾਏ ਮਾਰਚ ਮਹੀਨੇ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਸੈਸ਼ਨ ‘ਚ ਇਸ ਵਾਰ ਪੰਜਾਬ ਦੇ ਸਕੂਲਾਂ ‘ਚ ਅਧਿਆਪਕਾਂ ਤੇ ਮੁਲਾਜ਼ਮਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇੱਛੁਕ ਅਧਿਆਪਕ, ਕੰਪਿਊਟਰ ਫੈਕਲਟੀ ਅਤੇ ਨਾਨ ਟੀਚਿੰਗ ਸਟਾਫ਼ 19 ਮਾਰਚ ਤੱਕ ਤਬਾਦਲੇ ਲਈ ਆਨਲਾਈਨ ਅਪਲਾਈ ਕਰ ਸਕਣਗੇ। ਤਬਾਦਲੇ ਲਈ ਇਕ ਸਾਲ ਦੀ ਏ. ਸੀ. ਆਰ ਵੀ ਮੰਨੀ ਜਾਵੇਗੀ। ਇਸ ਦੀ ਜਾਣਕਾਰੀ ਖ਼ੁਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਹੈ। ਇਸ ਦੇ ਨਾਲ ਹੀ ਇਹ ਸਾਰੀ ਪ੍ਰਕਿਰਿਆ ਸਿਰਫ ਆਨਲਾਈਨ ਹੋਵੇਗੀ ਅਤੇ ਆਫਲਾਈਨ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ। ਨੀਤੀ ਮੁਤਾਬਕ ਅਧਿਆਪਕ ਅਤੇ ਨਾਨ ਟੀਚਿੰਗ ਸਟਾਫ਼ ਜਿਹੜੇ ਇਸ ਨੀਤੀ ਤਹਿਤ ਆਉਂਦੇ ਹਨ, ਉਨ੍ਹਾਂ ਨੂੰ ਪਹਿਲਾਂ ਈ-ਪੰਜਾਬ ਸਕੂਲ ਪੋਰਟਲ ‘ਤੇ ਜਾਣਾ ਪਵੇਗਾ ਜਾਂ ਲਾਗਇਨ ਆਈ. ਡੀ. ਅਪਲਾਈ ਕਰਨਾ ਹੋਵੇਗਾ ਅਤੇ ਆਪਣੇ ਵੇਰਵੇ ਆਨਲਾਈਨ ਭਰਨੇ ਹੋਣਗੇ। ਟਰਾਂਸਫਰ ਲਈ ਅਰਜ਼ੀ ਦੇਣ ਤੋਂ ਬਾਅਦ ਇਕ ਡਾਟਾ ਪ੍ਰਵਾਨਗੀ ਬਟਨ ਹੋਵੇਗਾ। ਇਸ ਦੇ ਨਾਲ ਹੀ, ਅਧੂਰੀ ਜਾਂ ਗਲਤ ਜਾਣਕਾਰੀ ਵਾਲੇ ਕੇਸਾਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਵਿਸ਼ੇਸ਼ ਸ਼੍ਰੇਣੀ ਵਿੱਚ ਦਸਤਾਵੇਜ਼ਾਂ ਨੂੰ ਨੱਥੀ ਕਰਨਾ ਹੋਵੇਗਾ, ਨਹੀਂ ਤਾਂ ਉਨ੍ਹਾਂ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ।

Related Post