July 6, 2024 01:46:52
post

Jasbeer Singh

(Chief Editor)

Latest update

ਪਾਣੀ-ਸੀਵਰੇਜ ਦੇ ਬਿੱਲਾਂ ਨੂੰ ਲੈ ਕੇ ਪੰਜਾਬੀਆਂ ਨੂੰ ਵੱਡੀ ਰਾਹਤ !

post-img

ਨਾਜਾਇਜ਼ ਕੁਨੈਕਸ਼ਨ ਰੈਗੂਲਰ ਕਰਨ ਲਈ ਵੀ ਜਾਰੀ ਕੀਤੀ ਗਈ ਹੈ ਵਨ ਟਾਈਮ ਸੈਟਲਮੈਂਟ ਪਾਲਿਸੀਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ, ਜਿਸ ਦੇ ਤਹਿਤ ਮਹੀਨਿਆਂ ਅੰਦਰ ਪਾਣੀ ਤੇ ਸੀਵਰੇਜ ਦੇ ਬਕਾਇਆ ਬਿੱਲ ਜਮ੍ਹਾ ਕਰਵਾਉਣ ‘ਤੇ ਵਿਆਜ ਤੇ ਪੈਨਲਟੀ ਨਹੀਂ ਲੱਗੇਗੀ। ਇਸ ਸਬੰਧੀ ਨੋਟੀਫਿਕੇਸ਼ਨ ਲੋਕਲ ਬਾਡੀ ਵਿਭਾਗ ਵਲੋਂ ਜਾਰੀ ਕਰ ਦਿੱਤਾ ਗਿਆ ਹੈ, ਜਿਸ ਦੇ ਮੁਤਾਬਕ ਜੋ ਲੋਕ ਜੂਨ ਤੱਕ ਪਾਣੀ, ਸੀਵਰੇਜ ਦੇ ਬਕਾਇਆ ਬਿੱਲ ਜਮ੍ਹਾ ਕਰਵਾ ਦੇਣਗੇ, ਉਨ੍ਹਾਂ ‘ਤੇ ਵਿਆਜ, ਪੈਨਲਟੀ ਨਹੀਂ ਲੱਗੇਗੀ। ਹਾਲਾਂਕਿ ਇਸ ਸਰਕੂਲਰ ‘ਚ ਇਹ ਵੀ ਸਾਫ਼ ਕਰ ਦਿੱਤਾ ਗਿਆ ਹੈ ਕਿ ਜਿਹੜੇ ਲੋਕ 3 ਮਹੀਨਿਆਂ ਅੰਦਰ ਪਾਣੀ, ਸੀਵਰੇਜ ਦੇ ਬਕਾਇਆ ਬਿੱਲ ਜਮ੍ਹਾ ਨਹੀਂ ਕਰਵਾਉਣਗੇ, ਉਨ੍ਹਾਂ ਦੇ ਕੁਨੈਕਸ਼ਨ ਕੱਟਣ ਦੀ ਕਾਰਵਾਈ ਕੀਤੀ ਜਾਵੇਗੀ।ਉਦਯੋਗ, ਵਪਾਰ ਮਿਲਣੀ ਦੌਰਾਨ ਕੀਤਾ ਗਿਆ ਸੀ ਐਲਾਨ ਮੁੱਖ ਮੰਤਰੀ ਵਲੋਂ ਉੱਦਮੀਆਂ ਤੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ ਹੀ ਹੱਲ ਕਰਨ ਲਈ ਜੋ ਉਦਯੋਗ ਵਪਾਰ ਮਿਲਣੀ’ ਪ੍ਰੋਗਰਾਮ ਕੀਤਾ ਜਾ ਰਿਹਾ ਹੈ, ਉਸ ਦੌਰਾਨ ਪਾਣੀ, ਸੀਵਰੇਜ ਦੇ ਬਕਾਇਆ ਬਿੱਲਾਂ ‘ਤੇ ਕਾਫ਼ੀ ਜ਼ਿਆਦਾ ਵਿਆਜ, ਪੈਨਲਟੀ ਲਗਾਉਣ ਦਾ ਮੁੱਦਾ ਚੁੱਕਿਆ ਗਿਆ ਸੀ, ਜਿਸ ਦੇ ਮੱਦੇਨਜ਼ਰ ਉਨ੍ਹਾਂ ਨੇ ਪਾਣੀ, ਸੀਵਰੇਜ ਦੇ ਬਕਾਇਆ ਬਿੱਲ ਜਮ੍ਹਾ ਕਰਵਾਉਣ ‘ਤੇ ਵਿਆਜ, ਪੈਨਲਟੀ ਦੀ ਮੁਆਫ਼ੀ ਦੇਣ ਦਾ ਐਲਾਨ ਕੀਤਾ ਸੀ, ਜਿਸ ਨੂੰ ਹੁਣ ਲਾਗੂ ਕਰ ਦਿੱਤਾ ਗਿਆ ਹੈ।ਨਾਜਾਇਜ਼ ਕੁਨੈਕਸ਼ਨ ਰੈਗੂਲਰ ਕਰਨ ਲਈ ਵੀ ਜਾਰੀ ਕੀਤੀ ਗਈ ਹੈ ਵਨ ਟਾਈਮ ਸੈਟਲਮੈਂਟ ਪਾਲਿਸੀ ਪਾਣੀ, ਸੀਵਰੇਜ ਦੇ ਬਕਾਇਆ ਬਿੱਲ ਜਮ੍ਹਾ ਕਰਵਾਉਣ ‘ਤੇ ਵਿਆਜ ਪੈਨਲਟੀ ਦੀ ਮੁਆਫ਼ੀ ਦੇਣ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਾਜਾਇਜ਼ ਕੁਨੈਕਸ਼ਨ ਰੈਗੂਲਰ ਕਰਨ ਲਈ ਵੀ ਵਨ ਟਾਈਮ ਸੈਟਲਮੈਂਟ ਪਾਲਿਸੀ ਜਾਰੀ ਕੀਤੀ ਗਈ ਹੈ। ਇਸ ਪਾਲਿਸੀ ਦਾ ਫ਼ਾਇਦਾ ਲੈਣ ਲਈ 2 ਪੜਾਵਾਂ ‘ਚ 6 ਮਹੀਨਿਆਂ ਦੀ ਡੈੱਡਲਾਈਨ ਤੈਅ ਕੀਤੀ ਗਈ ਹੈ। ਇਸ ਦੌਰਾਨ ਫੀਸ ਜਮ੍ਹਾ ਕਰਵਾ ਕੇ ਪਾਣੀ, ਸੀਵਰੇਜ ਦੇ ਨਾਜਾਇਜ਼ ਕੁਨੈਕਸ਼ਨ ਰੈਗੂਲਰ ਕਰਵਾ ਸਕਦੇ ਹਨ।

Related Post