

ਪਟਿਆਲਾ ਵਿੱਚ ਭਾਜਪਾ ਨੂੰ ਵੱਡਾ ਝਟਕਾ ਖੱਤਰੀ ਸਿੱਖਾਂ ਦੇ ਨੇਤਾ ਹਰਮੀਤ ਸਿੰਘ ਗੋਨੀ ਸਾਥੀਆਂ ਸਮੇਤ ਕਾਂਗਰਸ ਵਿੱਚ ਹੋਏ ਸ਼ਾਮਿਲ ਪਟਿਆਲਾ, 3 ਸਤੰਬਰ 2025 : ਪਟਿਆਲਾ ਸ਼ਹਿਰੀ ਭਾਜਪਾ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪੰਜਾਬ ਦੇ ਖੱਤਰੀ ਸਿੱਖਾਂ ਦੇ ਸਿਰ ਕੱਢ ਨੇਤਾ ਹਰਮੀਤ ਸਿੰਘ ਗੋਨੀ ਆਪਣੇ ਸੈਂਕੜੇ ਸਾਥੀਆਂ ਸਮੇਤ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਅੱਜ ਇਸ ਮੌਕੇ ਪੰਜਾਬ ਕਾਂਗਰਸ ਦੇ ਆਬਜ਼ਰਵਰ ਸਿਮਰਜੀਤ ਸਿੰਘ ਬੈਂਸ, ਮੈਂਬਰ ਪਾਰਲੀਮੈਂਟ ਡਾ.ਧਰਮਵੀਰ ਗਾਂਧੀ ਅਤੇ ਹੋਰ ਕਾਂਗਰਸੀ ਆਗੂਆਂ ਨੇ ਹਰਮੀਤ ਸਿੰਘ ਨੂੰ ਸਿਰੋਪਾਓ ਪਾਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕੀਤਾ । ਇਸ ਮੌਕੇ ਹਰਮੀਤ ਗੋਨੀ ਨੇ ਕਿਹਾ ਕਿ ਉਹ ਕਾਂਗਰਸ ਤੋਂ ਰਾਹੁਲ ਗਾਂਧੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਵਿੱਚ ਸ਼ਾਮਿਲ ਹੋਏ ਹਨ । ਉਹਨਾਂ ਅੱਗੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਮਜਬੂਤੀ ਤੇ ਚੜ੍ਹਦੀਕਲਾ ਲਈ ਦਿਨ ਰਾਤ ਮਿਹਨਤ ਕਰਨਗੇ ਅਤੇ ਪਟਿਆਲਾ ਜਿਲ੍ਹੇ ਵਿੱਚ ਕਾਂਗਰਸ ਪਾਰਟੀ ਨੂੰ ਆਉਣ ਵਾਲੇ ਦਿਨਾਂ ਵਿੱਚ ਹੋਰ ਮਜਬੂਤ ਕਰਨਗੇ। ਇਸ ਮੌਕੇ ਨਰੇਸ਼ ਦੁੱਗਲ, ਹਰਵਿੰਦਰ ਸਿੰਘ ਨਿੱਪੀ, ਯੋਗਿੰਦਰ ਸਿੰਘ ਜੋਗੀ ਰਜੇਸ਼ ਮੰਡੋਰਾ ਤੋਂ ਇਲਾਵਾ ਹੋਰ ਵੀ ਕਾਂਗਰਸੀ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।