ਪੰਜਾਬ ਚ ਮੌਸਮ ਨੂੰ ਲੈਕੇ ਵੱਡੀ ਅਪਡੇਟ , ਕਈ ਜਿਲੀਆਂ ਚ ਮਿਹ ਨੂੰ ਲੈਕੇ ਅਲਰਟ ਜਾਰੀ.....
- by Admin
- September 12, 2024
ਪੰਜਾਬ : ਪੰਜਾਬ ਚ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਬੱਦਲਵਾਈ ਦੇ ਨਾਲ-ਨਾਲ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ। ਦਰਅਸਲ ਮਾਨਸੂਨ ਇਕ ਵਾਰ ਫਿਰ ਸਰਗਰਮ ਹੋ ਗਿਆ ਹੈ, ਜਿਸ ਕਾਰਨ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ। ਅੱਜ ਚੰਡੀਗੜ੍ਹ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਅਤੇ ਮਾਨਸਾ ਸਮੇਤ ਪੰਜਾਬ ਦੇ 10 ਜ਼ਿਲ੍ਹਿਆਂ ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵਲੋਂ ਵੀਰਵਾਰ ਨੂੰ ਸੂਬੇ ਦੇ ਕਈ ਇਲਾਕਿਆਂ ਚ ਕਾਲੇ ਬੱਦਲਾਂ ਦੇ ਨਾਲ ਹਲਕੇ ਤੋਂ ਦਰਮਿਆਨੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਮੌਸਮ ਖ਼ੁਸ਼ਕ ਹੋਣ ਕਾਰਨ ਤਾਪਮਾਨ ਚ 2.5 ਡਿਗਰੀ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਸੂਬੇ ਚ ਤਾਪਮਾਨ ਇਕ ਵਾਰ ਫਿਰ 37 ਡਿਗਰੀ ਨੂੰ ਪਾਰ ਕਰ ਗਿਆ ਹੈ। ਫ਼ਰੀਦਕੋਟ ਦਾ ਤਾਪਮਾਨ 37.2 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦਾ ਤਾਪਮਾਨ 3.6 ਡਿਗਰੀ ਵੱਧਣ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 36.4 ਡਿਗਰੀ ਦਰਜ ਕੀਤਾ ਗਿਆ ਹੈ।
