
ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ,ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ੁਰੂ ਹੋਈ ਭਾਰੀ ਬਾਰਸ਼.....
- by Jasbeer Singh
- July 17, 2024

ਚੰਡੀਗੜ੍ਹ ਸਣੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਇਕਦਮ ਬਦਲੇ ਮੌਸਮ ਨੇ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿਚ 17 ਤੋਂ 19 ਜੁਲਾਈ ਤੱਕ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਰਾਜਧਾਨੀ ਚੰਡੀਗੜ੍ਹ ਤੇ ਮੁਹਾਲੀ ਵਿਚ ਸਵੇਰ ਤੋਂ ਬੱਦਲਵਾਈ ਰਹੀ।ਇਹ ਮੀਂਹ ਚੰਡੀਗੜ੍ਹ, ਮੁਹਾਲੀ ਤੋਂ ਹੁੰਦਾ ਹੋਇਆ ਰੋਪੜ, ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ ਦੇ ਕੁਝ ਇਲਾਕਿਆਂ ਵਿਚ ਪਿਆ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜਧਾਨੀ ਚੰਡੀਗੜ੍ਹ ਵਿੱਚ ਡੇਢ ਘੰਟੇ ਵਿੱਚ 41 ਐੱਮਐੱਮ ਮੀਂਹ ਪਿਆ। ਇਸੇ ਤਰ੍ਹਾਂ ਮੁਹਾਲੀ ਵਿੱਚ 7 ਐੱਮਐੱਮ, ਰੂਪਨਗਰ ਵਿੱਚ 8.5 ਅਤੇ ਪਟਿਆਲਾ ਵਿੱਚ 32.5 ਐੱਮਐੱਮ ਮੀਂਹ ਪਿਆ।ਭਾਰਤੀ ਮੌਸਮ ਵਿਭਾਗ (IMD) ਨੇ ਬੁੱਧਵਾਰ ਨੂੰ ਮਾਨਸੂਨ ਦੀ ਬਾਰਸ਼ ਲਈ ਇੱਕ ਅਪਡੇਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਦਿੱਲੀ-ਐਨਸੀਆਰ ਸਮੇਤ ਬਿਹਾਰ ਅਤੇ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।ਇਸ ਦੇ ਨਾਲ ਹੀ ਆਈਐਮਡੀ ਨੇ ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ, ਮਰਾਠਵਾੜਾ, ਕੇਰਲ ਅਤੇ ਮਹੇ, ਲਕਸ਼ਦੀਪ, ਕਰਨਾਟਕ, ਗੁਜਰਾਤ ਰਾਜ, ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਤੱਟੀ ਆਂਧਰਾ ਪ੍ਰਦੇਸ਼ ਅਤੇ ਯਨਮ ਵਿਚ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।ਆਈਐਮਡੀ ਦੀ ਰਿਪੋਰਟ ਦੇ ਅਨੁਸਾਰ ਦੱਖਣ-ਪੂਰਬੀ ਮੱਧ ਪ੍ਰਦੇਸ਼ ਅਤੇ ਇਸ ਦੇ ਆਸਪਾਸ ਇੱਕ ਘੱਟ ਦਬਾਅ ਦਾ ਖੇਤਰ ਹੈ। ਮੌਨਸੂਨ ਦੱਖਣ-ਪੱਛਮ ਵੱਲ ਝੁਕਿਆ ਹੋਇਆ ਹੈ, ਜਿਸ ਕਾਰਨ ਗੁਜਰਾਤ, ਮਹਾਰਾਸ਼ਟਰ, ਕਰਨਾਟਕ, ਗੋਆ ਅਤੇ ਕੇਰਲ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦਿੱਲੀ-ਐਨਸੀਆਰ ਵਿਚ ਇਹ ਹਫ਼ਤਾ ਬਹੁਤ ਨਮੀ ਵਾਲਾ ਰਿਹਾ, ਪਰ ਮੌਸਮ ਵਿਭਾਗ ਨੇ ਚੰਗੀ ਖ਼ਬਰ ਦਿੱਤੀ ਹੈ। ਬੁੱਧਵਾਰ ਅਤੇ ਵੀਰਵਾਰ ਨੂੰ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਆਈਐਮਡੀ ਨੇ ਯੈਲੋ ਅਲਰਟ ਜਾਰੀ ਕੀਤਾ ਹੈ।ਮੌਸਮ ਵਿਭਾਗ ਨੇ ਕਿਹਾ ਕਿ 19 ਜੁਲਾਈ ਦੇ ਆਸ-ਪਾਸ ਪੱਛਮੀ-ਕੇਂਦਰੀ ਅਤੇ ਨਾਲ ਲੱਗਦੇ ਉੱਤਰ-ਪੱਛਮੀ ਬੰਗਾਲ ਦੀ ਖਾੜੀ ਵਿਚ ਇੱਕ ਨਵਾਂ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਸੰਭਾਵਨਾ ਹੈ। ਇਸ ਕਾਰਨ 16-20 ਜੁਲਾਈ ਦੌਰਾਨ ਤੇਲੰਗਾਨਾ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਨਮ, ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ ਵਿਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਮਿਲਨਾਡੂ ਵਿਚ 16-18 ਜੁਲਾਈ ਅਤੇ ਉੱਤਰੀ ਅੰਦਰੂਨੀ ਕਰਨਾਟਕ ਵਿੱਚ 16, 19 ਅਤੇ 20 ਜੁਲਾਈ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.