July 6, 2024 01:25:40
post

Jasbeer Singh

(Chief Editor)

Latest update

ਟਰੈਕਟਰ ਵਿਚ ਵੱਜੀ ਕਾਰ, ਵਿਆਹ ਤੋਂ ਪਰਤ ਰਹੇ ਪਰਿਵਾਰ ਦੇ 7 ਜੀਆਂ ਦੀ ਮੌਤ

post-img

ਬਿਹਾਰ ਦੇ ਖਗੜੀਆ ਜ਼ਿਲ੍ਹੇ ਦੇ ਪਸਰਾਹਾ ਥਾਣਾ ਖੇਤਰ ‘ਚ NH 31 ਉਤੇ ਸੋਮਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ‘ਚ 7 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਤਿੰਨ ਲੋਕ ਗੰਭੀਰ ਜ਼ਖ਼ਮੀ ਹੋ ਗਏ। ਦਰਅਸਲ, ਕਾਰ ‘ਚ ਸਵਾਰ ਸਾਰੇ ਲੋਕ ਵਿਆਹ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਕਾਰ ਅਤੇ ਟਰੈਕਟਰ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ।ਮੀਡੀਆ ਰਿਪੋਰਟ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਕਾਰ ‘ਚ ਸਵਾਰ ਬਰਾਤੀ ਚੌਥਮ ਬਲਾਕ ਇਲਾਕੇ ਤੋਂ ਵਾਪਸ ਆ ਰਿਹਾ ਸੀ ਅਤੇ ਇਸੇ ਦੌਰਾਨ ਇਹ ਹਾਦਸਾ NH-31 ‘ਤੇ ਵਾਪਰਿਆ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ। ਦੱਸਿਆ ਜਾ ਰਿਹਾ ਹੈ ਕਿ ਇਹ ਸੜਕ ਹਾਦਸਾ ਪਸਰਾਹਾ ਥਾਣਾ ਖੇਤਰ ਦੇ ਵਿਦਿਆਰਤਨ ਪੈਟਰੋਲ ਪੰਪ ਨੇੜੇ ਵਾਪਰਿਆ।

Related Post