

ਬਿਕਰਮ ਮਜੀਠੀਆ ਦੇ ਪੁਲਸ ਰਿਮਾਂਡ ਵਿਚ ਚਾਰ ਦਿਨਾਂ ਦਾ ਵਾਧਾ ਮੋਹਾਲੀ, 2 ਜੁਲਾਈ 2025 : ਪੰਜਾਬ ਦੇ ਸਾਬਕਾ ਅਕਾਲੀ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੋਹਾਲੀ ਅਦਾਲਤ ਵਲੋ਼ 4 ਦਿਨਾਂ ਦੇ ਪੁਲਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਨੂੰ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਅਦਾਲਤ ਵਿਚ ਪੇਸ਼ ਕੀਤਾ ਸੀ। ਪੰਜਾਬ ਸਰਕਾਰ ਦੇ ਵਕੀਲ ਨੇ ਕੀਤੇ ਮਜੀਠੀਆ ਮਾਮਲੇ ਵਿਚ ਖੁਲਾਸੇ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਸਰਕਾਰੀ ਵਕੀਲ ਪ੍ਰੀਤਇੰਦਰ ਸਿੰਘ ਵਲੋਂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਵੱਡੇ ਖੁਲਾਸੇ ਕਰਦਿਆਂ ਕਿਹਾ ਗਿਆ ਹੈ ਕਿ ਸ਼ਿਮਲਾ `ਚ 402 ਹੈਕਟੇਅਰ ਬੇਨਾਮੀ ਜਾਇਦਾਦ ਦਾ ਪਤਾ ਲੱਗਿਆ ਹੈ। ਇਥੇ ਹੀ ਬਸ ਨਹੀਂ 2016-17 ਵਿੱਚ ਬੈਂਕ ਖ਼ਾਤਿਆਂ ਵਿੱਚ 161 ਕਰੋੜ ਰੁਪਏ ਜਮ੍ਹਾਂ ਹੋਏ ਹਨ। ਸਰਕਾਰੀ ਵਕੀਲ ਨੇ ਕਿਹਾ ਹੈਕਿ ਗਨੀਵ ਕੌਰ ਦੀ ਕਾਲੋਨੀ ਵਿੱਚ 25 ਫੀਸਦ ਹਿੱਸੇਦਾਰੀ ਹੈ।ਸਰਕਾਰੀ ਵਕੀਲ ਨੇ ਇਹ ਵੀ ਕਿਹਾ ਕਿ ਗੋਰਖਪੁਰ ਜਾਂਚ ਲਈ ਮਜੀਠੀਆ ਨੂੰ ਲਿਜਾਇਆ ਜਾ ਸਕਦਾ ਹੈ ਤੇ ਵਿਜੀਲੈਂਸ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕਰਕੇ ਜਾਂਚ ਜਾਰੀ ਰੱਖੀ ਜਾ ਰਹੀ ਹੈ।