post

Jasbeer Singh

(Chief Editor)

Punjab

ਵਿਧਾਨ ਸਭਾ ਵਿਚ ਮਿਲੀ ਬੇਅਦਬੀ ਦੀਆਂ ਘਟਨਾਵਾਂ ਰੋਕਣ ਸਬੰਧੀ ਬਿਲ ਨੂੰ ਪ੍ਰਵਾਨਗੀ

post-img

ਵਿਧਾਨ ਸਭਾ ਵਿਚ ਮਿਲੀ ਬੇਅਦਬੀ ਦੀਆਂ ਘਟਨਾਵਾਂ ਰੋਕਣ ਸਬੰਧੀ ਬਿਲ ਨੂੰ ਪ੍ਰਵਾਨਗੀ ਚੰਡੀਗੜ੍ਹ, 13 ਅਪ੍ਰੈਲ 2026 : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਅੱਜ ਬੇਅਦਬੀ ਦੀਆਂ ਘਟਨਾਵਾਂ ਰੋਕਣ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਇਕ ਅਹਿਮ ਬਿਲ ਨੂੰ ਪ੍ਰਵਾਨਗੀ ਮਿਲ ਗਈ ਹੈ। ਕੀ ਪਾਸ ਕੀਤਾ ਗਿਆ ਹੈ ਬਿੱਲ ਵਿਚ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਅੱਜ ਜੋ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਖਿ਼ਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਇੱਕ ਅਹਿਮ ਬਿੱਲ ਪੇਸ਼ ਕੀਤਾ ਗਿਆ ਨੂੰ ਸਦਨ ਦੀ ਕਾਰਵਾਈ ਦੌਰਾਨ ਸਾਰੇ ਮੈਂਬਰਾਂ ਨੇ ਇਕਜੁੱਟਤਾ ਦਿਖਾਈ ਅਤੇ ਸਹਿਮਤੀ ਪ੍ਰਗਟਾਉ ਗਈ । ਬਿੱਲ ਦੇ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੂੰ 7 ਤੋਂ 20 ਸਾਲ ਤੱਕ ਦੀ ਕੈਦ ਹੋ ਸਕਦੀ ਹੈ ਤੇ ਜੇਕਰ ਸਾਜ਼ਿਸ਼ ਅਧੀਨ ਬੇਅਦਬੀ ਕੀਤੀ ਤਾਂ ਫਿਰ ਘੱਟ ਤੋਂ ਘੱਟ 10 ਸਾਲ ਦੀ ਸਜ਼ਾ ਹੋਵੇਗੀ । ਸੈਸ਼ਨ ਦੀ ਸ਼ੁਰੂਆਤ ਵਿਚ ਦਿੱਤੀਆਂ ਸ਼ਰਧਾਂਜਲੀਆਂ ਅੱਜ ਹੋਏ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਵਿਚ ਸਭ ਤੋਂ ਪਹਿਲਾਂ ਦੇਸ਼ ਅਤੇ ਸੂਬੇ ਦੀਆਂ ਉਨ੍ਹਾਂ ਮਹਾਨ ਸ਼ਖ਼ਸੀਅਤਾਂ ਅਤੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ, ਜੋ ਪਿਛਲੇ ਸਮੇਂ ਦੌਰਾਨ ਸਾਨੂੰ ਸਦੀਵੀ ਵਿਛੋੜਾ ਦੇ ਗਏ ਹਨ । ਸਮੁੱਚੇ ਸਦਨ ਨੇ ਦੋ ਮਿੰਟ ਦਾ ਮੌਨ ਰੱਖ ਕੇ ਉਨ੍ਹਾਂ ਨੂੰ ਯਾਦ ਕੀਤਾ। ਸ਼ਰਧਾਂਜਲੀ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੇਅਦਬੀ ਵਿਰੋਧੀ ਬਿੱਲ ਸਦਨ ਦੇ ਸਾਰੇ ਮੈਂਬਰਾਂ ਨੂੰ ਪੜ੍ਹ ਕੇ ਸੁਣਾਇਆ । ਬਿੱਲ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਕਦਮ ਧਾਰਮਿਕ ਗ੍ਰੰਥਾਂ ਦੀ ਮਰਿਆਦਾ ਨੂੰ ਕਾਇਮ ਰੱਖਣ ਅਤੇ ਸਮਾਜਿਕ ਭਾਈਚਾਰੇ ਨੂੰ ਵਿਗਾੜਨ ਵਾਲੀਆਂ ਤਾਕਤਾਂ ਨੂੰ ਨੱਥ ਪਾਉਣ ਲਈ ਚੁੱਕਿਆ ਗਿਆ ਹੈ। ਸੈਸ਼ਨ ਵਿਚ ਵਿਧਾਨ ਸਭਾ ਸਪੀਕਰ ਨੇ ਬਿੱਲ ਪੜ੍ਹ ਕੇ ਸੁਣਾਇਆ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਇਸ ਮੌਕੇ ਬਿੱਲ ਪੜ੍ਹੇ ਜਾਣ ਤੋਂ ਬਾਅਦ ਸਦਨ ਵਿੱਚ ਮੌਜੂਦ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੇ ਇਸ ਦਾ ਸਮਰਥਨ ਕੀਤਾ । ਬਿਨਾਂ ਕਿਸੇ ਵਿਰੋਧ ਦੇ, ਸਰਬਸੰਮਤੀ ਨਾਲ ਇਸ ਬਿੱਲ ਨੂੰ ਪੇਸ਼ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਸਦਨ ਦੇ ਮੈਂਬਰਾਂ ਨੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਬੇਅਦਬੀ ਵਰਗੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਅਜਿਹੀ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ ਜੋ ਭਵਿੱਖ ਵਿੱਚ ਕਿਸੇ ਨੂੰ ਅਜਿਹਾ ਕਰਨ ਦੀ ਹਿੰਮਤ ਨਾ ਦੇਵੇ। ਇਸ ਬਿੱਲ ਦੇ ਪਾਸ ਹੋਣ ਨਾਲ ਪੰਜਾਬ ਵਿੱਚ ਧਾਰਮਿਕ ਅਕੀਦਤ ਨੂੰ ਠੇਸ ਪਹੁੰਚਾਉਣ ਵਾਲੇ ਅਪਰਾਧਾਂ ਵਿਰੁੱਧ ਕਾਨੂੰਨੀ ਸ਼ਿਕੰਜਾ ਹੋਰ ਕੱਸਿਆ ਜਾਵੇਗਾ।

Related Post

Instagram