post

Jasbeer Singh

(Chief Editor)

Punjab

ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀ

post-img

ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀ ਚੰਡੀਗੜ੍ਹ, 19 ਦਸੰਬਰ : ਪੰਜਾਬ ਦੇ ਜਲ ਸਰੋਤ ਵਿਭਾਗ ਨੇ ਬਿਸਤ ਦੁਆਬ ਕੈਨਾਲ ਨੂੰ 33 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਹੋਇਆਂ ਬਿਸਤ ਦੁਆਬ ਕੈਨਾਲ 'ਤੇ ਚਲ ਰਹੇ ਉਸਾਰੀ ਦੇ ਕੰਮਾਂ ਦੇ ਮੱਦੇਨਜ਼ਰ ਨਹਿਰ ਬੰਦ ਰਹੇਗੀ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 20 ਦਸੰਬਰ 2024 ਤੋਂ 21 ਜਨਵਰੀ, 2025 ਤੱਕ (ਦੋਵੇਂ ਦਿਨ ਸ਼ਾਮਲ) 33 ਦਿਨਾਂ ਲਈ ਨਹਿਰ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ । ਇਸ ਸਬੰਧੀ ਸਰਕਾਰ ਨੇ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ, 1873 (ਐਕਟ 8 ਆਫ 1873) ਦੇ ਅਧੀਨ ਜਾਰੀ ਰੂਲਾਂ ਦੇ ਰੂਲ 63 ਤਹਿਤ ਇਹ ਹੁਕਮ ਜਾਰੀ ਕੀਤੇ ਹਨ ।

Related Post