post

Jasbeer Singh

(Chief Editor)

National

ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਵੱਲੋਂ ਕਿਸਾਨਾਂ ਖਿਲਾਫ਼ ਜ਼ਹਿਰ ਉਗਲਣ ਤੇ ਕੰਗਨਾ ਦੇ ਵਿਚਾਰ ਨੂੰ ਭਾਜਪਾ ਨੇ ਨਿੱਜੀ ਵਿਚਾਰ

post-img

ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਵੱਲੋਂ ਕਿਸਾਨਾਂ ਖਿਲਾਫ਼ ਜ਼ਹਿਰ ਉਗਲਣ ਤੇ ਕੰਗਨਾ ਦੇ ਵਿਚਾਰ ਨੂੰ ਭਾਜਪਾ ਨੇ ਨਿੱਜੀ ਵਿਚਾਰ ਦੱਸਿਆ ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੀ ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਵੱਲੋਂ ਕਿਸਾਨਾਂ ਖਿਲਾਫ਼ ਜ਼ਹਿਰ ਉਗਲਣ ਪਿੱਛੋਂ ਭਾਰੀ ਵਿਰੋਧ ਹੋ ਰਿਹਾ ਹੈ। ਕੰਗਨਾ ਦੇ ਇਸੇ ਵਿਰੋਧ ਦੇ ਵਿਚਕਾਰ ਭਾਰਤੀ ਜਨਤਾ ਪਾਰਟੀ ਨੇ ਵੀ ਉਸ ਦੇ ਬਿਆਨ ਤੋਂ ਪੱਲਾ ਝਾੜਦਿਆਂ ਇਸ ਨੂੰ ਉਸ ਦੇ ਨਿੱਜੀ ਵਿਚਾਰ ਦੱਸੇ ਹਨ ਅਤੇ ਕਿਹਾ ਹੈ ਕਿ ਇਹ ਪਾਰਟੀ ਦੇ ਵਿਚਾਰ ਨਹੀਂ ਹਿਨ। ਇੰਨਾ ਹੀ ਨਹੀਂ ਭਾਜਪਾ ਨੇ ਉਨ੍ਹਾਂ ਨੂੰ ਭਵਿੱਖ `ਚ ਅਜਿਹਾ ਕੋਈ ਬਿਆਨ ਨਾ ਦੇਣ ਦੀ ਸਲਾਹ ਦਿੱਤੀ ਹੈ । ਪਾਰਟੀ ਨੇ ਇਸ ਸਬੰਧ `ਚ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਕੰਗਨਾ ਰਣੌਤ ਨੂੰ ਨਾ ਤਾਂ ਨੀਤੀਗਤ ਮਾਮਲਿਆਂ `ਤੇ ਬੋਲਣ ਦੀ ਇਜਾਜ਼ਤ ਹੈ ਅਤੇ ਨਾ ਹੀ ਉਹ ਬਿਆਨ ਦੇਣ ਲਈ ਅਧਿਕਾਰਤ ਹੈ। ਪਾਰਟੀ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ, `ਕਿਸਾਨ ਅੰਦੋਲਨ ਦੇ ਸੰਦਰਭ ਵਿੱਚ ਬੀਜੇਪੀ ਸੰਸਦ ਕੰਗਨਾ ਰਣੌਤ ਵੱਲੋਂ ਦਿੱਤਾ ਗਿਆ ਬਿਆਨ ਪਾਰਟੀ ਦੀ ਰਾਏ ਨਹੀਂ ਹੈ। ਭਾਜਪਾ ਨੇ ਕੰਗਨਾ ਰਣੌਤ ਦੇ ਬਿਆਨ ਨਾਲ ਅਸਹਿਮਤੀ ਪ੍ਰਗਟਾਈ ਹੈ। ਕੰਗਨਾ ਰਣੌਤ ਨੂੰ ਪਾਰਟੀ ਦੀ ਤਰਫੋਂ ਨਾ ਤਾਂ ਭਾਜਪਾ ਦੇ ਨੀਤੀਗਤ ਮੁੱਦਿਆਂ `ਤੇ ਬੋਲਣ ਦੀ ਇਜਾਜ਼ਤ ਹੈ ਅਤੇ ਨਾ ਹੀ ਉਸ ਨੂੰ ਬਿਆਨ ਦੇਣ ਦਾ ਅਧਿਕਾਰ ਹੈ।ਭਾਜਪਾ ਨੇ ਕੰਗਨਾ ਰਣੌਤ ਨੂੰ ਭਵਿੱਖ ਵਿੱਚ ਅਜਿਹਾ ਕੋਈ ਬਿਆਨ ਨਾ ਦੇਣ ਲਈ ਕਿਹਾ ਹੈ। ਭਾਰਤੀ ਜਨਤਾ ਪਾਰਟੀ `ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਅਤੇ ਸਬਕਾ ਅਰਦਾਸ` ਅਤੇ ਸਮਾਜਿਕ ਸਦਭਾਵਨਾ ਦੇ ਸਿਧਾਂਤਾਂ `ਤੇ ਚੱਲਣ ਲਈ ਦ੍ਰਿੜ੍ਹ ਹੈ। ਇਸ ਤਰ੍ਹਾਂ ਪਾਰਟੀ ਨੇ ਕੰਗਨਾ ਰਣੌਤ ਦੇ ਉਸ ਬਿਆਨ ਤੋਂ ਵੀ ਦੂਰੀ ਬਣਾ ਲਈ ਹੈ, ਜਿਸ ਵਿਚ ਉਸ ਨੇ ਕਿਹਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਪੰਜਾਬ ਨੂੰ ਬੰਗਲਾਦੇਸ਼ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਪਰ ਸਰਕਾਰ ਦੀ ਚੌਕਸੀ ਕਾਰਨ ਅਜਿਹਾ ਨਹੀਂ ਹੋ ਸਕਿਆ।

Related Post