post

Jasbeer Singh

(Chief Editor)

Latest update

ਭਾਜਪਾ ਦਿੱਤਾ ਵਿਦਿਆਰਥੀਆਂ ਦੇ ਸਮਰਥਨ ਵਿੱਚ ਅੱਜ 12 ਘੰਟੇ ਦੀ ਰਾਜ ਵਿਆਪੀ ਹੜਤਾਲ ਦਾ ਸੱਦਾ

post-img

ਭਾਜਪਾ ਦਿੱਤਾ ਵਿਦਿਆਰਥੀਆਂ ਦੇ ਸਮਰਥਨ ਵਿੱਚ ਅੱਜ 12 ਘੰਟੇ ਦੀ ਰਾਜ ਵਿਆਪੀ ਹੜਤਾਲ ਦਾ ਸੱਦਾ ਕੋਲਕਾਤਾ : ਭਾਰਤ ਦੇਸ਼ ਦੇ ਪੱਛਮੀ ਬੰਗਾਲ ਵਿੱਚ ਭਾਜਪਾ ਨੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਬੁੱਧਵਾਰ ਨੂੰ 12 ਘੰਟੇ ਦੀ ਰਾਜ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਸੁਕਾਂਤ ਮਜੂਮਦਾਰ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਬੁਲਾ ਕੇ ਬੰਗਾਲ ਬੰਦ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਹੜਤਾਲ ਜਾਰੀ ਰਹੇਗੀ। ਦੱਸਣਯੋਗ ਹੈ ਕਿ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਵਿਦਿਆਰਥੀ ਜ਼ੋਰਦਾਰ ਪ੍ਰਦਰਸ਼ਨ ਕਰ ਰਹੇ ਹਨ। ਇਹ ਰੋਸ ਪ੍ਰਦਰਸ਼ਨ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਰੈਜ਼ੀਡੈਂਟ ਡਾਕਟਰ ਦੇ ਬਲਾਤਕਾਰ ਦੇ ਮਾਮਲੇ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਇਸ `ਨਬੰਨਾ ਮਾਰਚ` ਦਾ ਐਲਾਨ ਵਿਦਿਆਰਥੀਆਂ ਨੇ ਪਹਿਲਾਂ ਹੀ ਕਰ ਦਿੱਤਾ ਸੀ।

Related Post