
ਭਾਜਪਾ ਦੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਤੇ ਪੂਰੀ ਤਿਆਰੀ: ਅਨਿਲ ਸਰੀਨ
- by Jasbeer Singh
- March 26, 2024

ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਨਾ ਕਰਨ ਦੇ ਐਲਾਨ ‘ਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਸ਼ੁਰੂ ਤੋਂ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਚੋਣਾਂ ਲੜਨ ਦੀ ਗੱਲ ਕਰ ਰਹੀ ਹੈ। ਉਨ੍ਹਾਂ ਵੱਲੋਂ ਇਸ ਸਬੰਧੀ ਬੂਥ ਪੱਧਰ ਤੱਕ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ।ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਬਹੁਤ ਵਿਕਾਸ ਕਾਰਜ ਕਰਵਾਏ ਹਨ। ਇਸ ਤੋਂ ਇਲਾਵਾ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੂੰ ਭਰੋਸਾ ਹੈ ਕਿ ਪਾਰਟੀ ਸੂਬੇ ਵਿੱਚ ਚੰਗਾ ਪ੍ਰਦਰਸ਼ਨ ਕਰੇਗੀ।