post

Jasbeer Singh

(Chief Editor)

Latest update

ਭਾਜਪਾ ਨੇਤਾ ਅਤੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਤਨਾਮ ਸਿੰਘ ਬਿੱਟਾ ਨੂੰ ਮਿਲੀ ਜਾਨੋਂ ਮਾਰਨ ਦੀ ਧਮ

post-img

ਭਾਜਪਾ ਨੇਤਾ ਅਤੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਤਨਾਮ ਸਿੰਘ ਬਿੱਟਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਅਤੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਤਨਾਮ ਸਿੰਘ ਬਿੱਟਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਣਯੋਗ ਹੇ ਕਿ ਪੰਜਾਬ ਵਿਚ ਵਿਦੇਸ਼ੀ ਨੰਬਰਾਂ ਤੋਂ ਨੇਤਾਵਾ, ਵੀ. ਆਈ. ਪੀਜ. ਅਤੇ ਸਨਅਤਕਾਰਾਂ ਨੂੰ ਧਮਕੀ ਭਰੇ ਫੋਨ ਰੁਕਣ ਦਾ ਨਾਮ ਹੀ ਨਹੀਂ ਲੈ ਰਹੇ ਹਨ ਤੇ ਤਕਰੀਬਨ ਤਕਰੀਬਨ ਰੋਜ਼ ਹੀ ਵਿਦੇਸ਼ੀ ਨੰਬਰਾਂ ਤੋਂ ਫਿਰੌਤੀ ਜਾਂ ਮਾਰਨ ਦੀਆਂ ਧਮਕੀਆਂ ਦੇਣ ਦਾ ਸਿਲਸਿਲਾ ਜਾਰੀ ਹੈ। ਦੱਸਣਯੋਗ ਹੈ ਕਿ ਜਿਨ੍ਹਾਂ ਸਤਨਾਮ ਸਿੰਘ ਬਿੱਟਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਪਾਕਿਸਤਾਨੀ ਨੰਬਰ ਤੋਂ ਫੋਨ ਕਰਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਜਾ ਰਹੀ ਹੈਸਬੰਧੀ ਬਿੱਟਾ ਨੇ ਕਿਹਾ ਕਿ ਉਨ੍ਹਾਂ ਨੂੰ ਇਕ ਪਾਕਿਸਤਾਨੀ ਨੰਬਰ ਤੋਂ ਧਮਕੀ ਜ਼ਰੂਰ ਮਿਲੀ ਹੈ ਤੇ ਆਖਿਆ ਗਿਆਹੈ ਕਿ ਉਸਨੂੰ ਅਤੇ ਪਰਿਵਾਰ ਨੂੰ ਮਾਰ ਦਿੱਤਾ ਜਾਵੇਗਾ। ਬਿਟਾ ਨੇ ਦੱਸਿਆ ਕਿ ਉਪਰੋਕਤ ਤੋ਼ ਇਲਾਵਾ ਵਟਸਐਪ ਕਾਲ ਰਾਹੀਂ ਇਹ ਵੀ ਆਖਿਆ ਗਿਆ ਹੈ ਕਿ ਕਿਸਾਨਾਂ ਦੀ ਅਗਵਾਈ ਅਤੇ ਭਾਜਪਾ ਅਤੇ ਮੋਦੀ ਦਾ ਸਾਥ ਛੱਡ ਦੇ ਨਹੀਂ ਤਾਂ ਟੁੱਕੜੇ ਟੁੱਕੜੇ ਕੀਤੇ ਜਾਣਗੇ। ਬਿੱਟਾ ਨੇ ਕਿਹਾ ਕਿ ਉਹ ਭਾਜਪਾ ਅਤੇ ਮੋਦੀ ਸਾਹਿਬ ਦੇ ਨਾਲ ਹਨ ਅਤੇ ਹਮੇਸ਼ਾਂ ਰਹਿਣਗੇ। ਉਨ੍ਹਾਂ ਇਸ ਸਬੰਧੀ ਪੁਲਸ ਕਮਿਸ਼ਨਰ ਜਲੰਘਰ ਸਵਪਨ ਸ਼ਰਮਾ ਨੂੰ ਵੀ ਜਾਣੂ ਕਰਵਾ ਦਿੱਤਾ ਹੈ ਜਿਨ੍ਹਾ ਵਲੋਂ ਇਸ ਸਬੰਧੀ ਜਾਂਚ ਕਰਕੇ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

Related Post