ਮੁੱਖ ਮੰਤਰੀ ਦੇ ਦਫ਼ਤਰ-ਭਾਜਪਾ ਆਗੂ ਤੇ ਭਾਜਪਾ ਦਿੱਲੀ ਦਫ਼ਤਰ ਨੂੰ ਮਿਲੀ ਧਮਕੀ
- by Jasbeer Singh
- May 13, 2026
ਮੁੱਖ ਮੰਤਰੀ ਦੇ ਦਫ਼ਤਰ ਭਾਜਪਾ ਆਗੂ ਤੇ ਭਾਜਪਾ ਦਿੱਲੀ ਦਫ਼ਤਰ ਨੂੰ ਮਿਲੀ ਧਮਕੀ ਚੰਡੀਗੜ੍ਹ, 13 ਮਈ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ-ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਤੇ ਭਾਜਪਾ ਦੇ ਦਿੱਲੀ ਸਥਿਤ ਦਫ਼ਤਰ ਨੂੰ ਉਡਾਉਣ਼ ਦੀ ਧਮਕੀ ਦਿੱਤੀ ਗਈ ਹੈ। ਕਿਵੇਂ ਭੇਜੀ ਗਈ ਹੈ ਧਮਕੀ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਨਾਲ-ਨਾਲ ਜੋ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਤੇ ਭਾਜਪਾ ਦੇ ਦਿੱਲੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਗਈ ਹੈ ਇਹ ਧਮਕੀ ਈਮੇਲ ਰਾਹੀਂ ਆਈ ਦਿੱਤੀ ਗਈ ਹੈ। ਸੁਰੱਖਿਆ ਏਜੰਸੀਆਂ ਹੋਈਆਂ ਚੌਕਸ ਉਪਰੋਕਤ ਮੁਤਾਬਕ ਜੋ ਈਮੇਲ ਭੇਜ ਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਦੇ ਚਲਦਿਆਂ ਸੁਰੱਖਿਆ ਏਜੰਸੀਆਂ ਸਰਗਰਮ ਹੋ ਗਈਆਂ ਹਨ ਤੇ ਪੂਰੀ ਸਥਿਤੀ `ਤੇ ਨਜ਼ਰ ਰੱਖੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਈਮੇਲ ਦੇ ਸਰੋਤਾਂ ਬਾਰੇ ਵੀ ਜਾਂਚ ਕਰ ਰਹੀਆਂ ਹਨ ।ਦੱਸਣਯੋਗ ਹੈ ਕਿ ਇਸ ਤਰ੍ਹਾਂ ਈਮੇਲ ਭੇਜ ਕੇ ਪਹਿਲਾਂ ਵੀ ਵੱਖ-ਵੱਖ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਦਾ ਸਿਲਸਿਲਾ ਪਿਛਲੇ ਕਾਫੀ ਸਮੇਂ ਤੋਂ ਜਾਰੀ ਹੈ।
