post

Admin

(Chief Editor)

National

ਕੰਗਣਾ ਰਣੌਤ ਨੂੰ ਸੰਤ ਭਿੰਡਰਾਂਵਾਲਿਆਂ ਤੇ ਸਿੱਖ ਭਾਈਚਾਰੇ ਬਾਰੇ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨ ਦੀ ਭਾਜਪਾ ਆਗੂ ਸੋਮ ਪ

post-img

ਕੰਗਣਾ ਰਣੌਤ ਨੂੰ ਸੰਤ ਭਿੰਡਰਾਂਵਾਲਿਆਂ ਤੇ ਸਿੱਖ ਭਾਈਚਾਰੇ ਬਾਰੇ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨ ਦੀ ਭਾਜਪਾ ਆਗੂ ਸੋਮ ਪ੍ਰਕਾਸ਼ ਨੇ ਦਿੱਤੀ ਸਲਾਹ ਚੰਡੀਗੜ੍ਹ : ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਫਿਲਮੀ ਅਦਾਕਾਰਾ ਤੇ ਐਮ ਪੀ ਕੰਗਣਾ ਰਣੌਤ ਨੂੰ ਸਲਾਹ ਦਿੱਤੀ ਕਿ ਉਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ ਸਿੱਖ ਭਾਈਚਾਰੇ ਬਾਰੇ ਬੇਲੋੜੀਆਂ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰੇ।ਟਵੀਟ ਵਿਚ ਸੋਮ ਪ੍ਰਕਾਸ਼ ਨੇ ਕਿਹਾ ਕਿ ਕੰਗਣਾ ਨੂੰ ਅਨੁਸ਼ਾਸਨ ਵਿਚ ਰਹਿਣਾ ਚਾਹੀਦਾ ਹੈ ਤੇ ਕਿਸੇ ਨੂੰ ਵੀ ਪੰਜਾਬ ਵਿਚ ਅਮਨ ਸ਼ਾਂਤੀ ਵਿਚ ਵਿਘਨ ਪਾਉਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ ।

Related Post

Instagram