ਭਾਜਪਾ ਆਗੂਆਂ ਨੇ ਦਿੱਤਾ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਚੰਡੀਗੜ੍ਹ, 16 ਜਨਵਰੀ 2026 : ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘੇਰਾਓ ਕਰਨ ਪਹੁੰਚੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਰਿਹਾਇਸ਼ ਦੇ ਬਾਹਰ ਬੈਠ ਕੇ ਧਰਨਾ ਦਿੱਤਾ ਤੇ ਨਾਅਰੇਬਾਜੀ ਕੀਤੀ। ਕੀ ਕਾਰਨ ਸੀ ਰਿਹਾਇਸ਼ ਦਾ ਘੇਰਾਓ ਕਰਨ ਦਾ ਭਾਜਪਾ ਆਗੂਆਂ ਵਲੋਂ ਜੋ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘੇਰਾਓ ਕਰਨ ਤਹਿਤ ਇਕੱਠੇ ਹੋ ਕੇ ਪਹੁੰਚਿਆ ਗਿਆ ਸੀ ਦਾ ਮੁੱਖ ਕਾਰਨ ਮੁੱਖ ਮੰਤਰੀ ਪੰਜਾਬ ਨੂੰ ਕਾਨੂੰਨ ਵਿਵਸਥਾ ਅਤੇ ਗੈਂਗਸਟਰਵਾਦ ਮੁੱਦੇ ਤੇ ਜਾਣੂ ਕਰਵਾਉਣਾ ਸੀ। ਰਿਹਾਇਸ਼ ਅੱਗੇ ਪਹੁੰਚੇ ਭਾਜਪਾਈਆਂ ਨੂੰ ਅੱਗੇ ਜਾਣ ਤੋਂ ਪੁਲਸ ਕਰਮਚਾਰੀਆਂ ਵਲੋਂ ਜਦੋਂ ਰੋਕ ਲਿਆ ਗਿਆ ਤਾਂ ਉਨ੍ਹਾਂ ਉਥੇ ਹੀ ਬੈਠ ਕੇ ਧਰਨਾ ਦਿੱਤਾ ਤੇ ਨਾਅਰੇਬਾਜੀ ਕੀਤੀ। ਪੁਲਸ ਨੇ ਜਾਖੜ ਤੇ ਸ਼ਰਮਾ ਨੂੰ ਲਿਆ ਹਿਰਾਸਤ ਵਿਚ ਧਰਨਾ ਦੇ ਰਹੇ ਭਾਜਪਾਈਆਂ ਦੀ ਅਗਵਾਈ ਕਰ ਰਹੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਸਮੇਤ ਕਈ ਹੋਰ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਉਨ੍ਹਾਂ ਨੂੰ ਥਾਣੇ ਲਿਜਾਇਆ ਗਿਆ।ਇਸ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ ਵਿਰੋਧ ਪ੍ਰਦਰਸ਼ਨ ‘ਚ ਹਿੱਸਾ ਲਿਆ, ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਉਹ ਮੁੱਖ ਮੰਤਰੀ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਉਣ ਆਏ ਸਨ। ਉਨ੍ਹਾਂ ਨੂੰ ਆਪਣੇ ਬੈਰੀਕੇਡ ਹਟਾਉਣੇ ਚਾਹੀਦੇ ਸਨ ਅਤੇ ਸਾਡੀਆਂ ਮੰਗਾਂ ਸੁਣਨੀਆਂ ਚਾਹੀਦੀਆਂ ਸਨ।
