post

Admin

(Chief Editor)

Punjab

ਭਾਜਪਾ ਦੇ ਕੌਮੀ ਜਨਰਲ ਸਕੱਤਰ ਨੇ ਭੇਜਿਆ ਮੁੱਖ ਮੰਤਰੀ ਨੂੰ ਕਾਨੂੰਨੀ ਨੋਟਿਸ

post-img

ਭਾਜਪਾ ਦੇ ਕੌਮੀ ਜਨਰਲ ਸਕੱਤਰ ਨੇ ਭੇਜਿਆ ਮੁੱਖ ਮੰਤਰੀ ਨੂੰ ਕਾਨੂੰਨੀ ਨੋਟਿਸ ਚੰਡੀਗੜ੍ਹ, 7 ਮਈ 2026 : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਕਾਨੂੰਨੀ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਕਿਸ ਕਾਰਨ ਭੇਜਿਆ ਗਿਆ ਹੈ ਇਹ ਨੋਟਿਸ ਮਿਲੀ ਜਾਣਕਾਰੀ ਅਨੁਸਾਰ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਮਾਨਹਾਨੀ ਦਾ ਨੋਟਿਸ ਭੇੇਜਿਆ ਹੈ ਉਹ ਮੁੱਖ ਮੰਤਰੀ ਪੰਜਾਬ ਵਲੋਂ ਭਾਜਪਾ `ਤੇ ਲਗਾਏ ਗਏ ਵਿਵਾਦਤ ਇਲਜ਼ਾਮ ਹਨ, ਜਿਸ ਦਾ ਉਨ੍ਹਾਂ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਕਾਨੂੰਨੀ ਮਾਣਹਾਨੀ ਦਾ ਨੋਟਿਸ ਭੇਜ ਦਿੱਤਾ ਹੈ ।ਇਥੇ ਹੀ ਬਸ ਨਹੀਂ ਤਰੁਣ ਚੁੱਘ ਨੇ ਮੁੱਖ ਮੰਤਰੀ ਨੂੰ 7 ਦਿਨਾਂ ਦੇ ਅੰਦਰ ਆਪਣਾ ਬਿਆਨ ਵਾਪਸ ਲੈਣ ਅਤੇ ਜਨਤਕ ਤੌਰ `ਤੇ ਮੁਆਫੀ ਮੰਗਣ ਲਈ ਕਿਹਾ ਹੈ । ਕੀ ਆਖਿਆ ਹੈ ਤਰੁਣ ਚੁੱਘ ਨੇ ਤਰੁਣ ਚੁੱਘ ਨੇ ਆਖਿਆ ਹੈ ਕਿ ਭਗਵੰਤ ਸਿੰਘ ਮਾਨ ਨੇ ਬਿਨਾਂ ਕਿਸੇ ਸਬੂਤ ਦੇ ਭਾਜਪਾ ਵਰਗੀ ਲੋਕਤੰਤਰੀ ਪਾਰਟੀ `ਤੇ ਅੱਤਵਾਦੀ ਘਟਨਾਵਾਂ ਦੇ ਇਲਜ਼ਾਮ ਲਗਾ ਕੇ ਮੁੱਖ ਮੰਤਰੀ ਦੇ ਅਹੁਦੇ ਦੀ ਮਰਿਆਦਾ ਨੂੰ ਖੋਰਾ ਲਗਾਇਆ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸਿਆਸੀ ਝੂਠ ਨਹੀਂ ਸਗੋਂ ਕਰੋੜਾਂ ਦੇਸ਼ ਵਾਸੀਆਂ ਦੇ ਫਤਵੇ ਦੀ ਬੇਅਦਬੀ ਹੈ ।

Related Post

Instagram