
ਪੰਜਾਬ ਦੇ ਪ੍ਰੋਿਸੱਧ ਡੇਰਾ ਬਿਆਸ ਵਿਖੇ ਪਹੁੰਚੇ ਭਾਜਪਾ ਦੇ ਪੰਜਾਬ ਇੰਚਾਰਜ ਵਿਜੇ ਰੂਪਾਨੀ
- by Jasbeer Singh
- October 15, 2024

ਪੰਜਾਬ ਦੇ ਪ੍ਰੋਿਸੱਧ ਡੇਰਾ ਬਿਆਸ ਵਿਖੇ ਪਹੁੰਚੇ ਭਾਜਪਾ ਦੇ ਪੰਜਾਬ ਇੰਚਾਰਜ ਵਿਜੇ ਰੂਪਾਨੀ ਚੰਡੀਗੜ ੍ਹ: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ ਨੇ ਡੇਰਾ ਬਿਆਸ ਪਹੁੰਚ ਕੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਦਾ ਆਸ਼ੀਰਵਾਦ ਲਿਆ। ਵਿਜੇ ਰੂਪਾਨੀ ਨੇ ਹਾਲ ਹੀ `ਚ ਡੇਰਾ ਬਿਆਸ ਦੇ ਮੁਖੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਨ੍ਹਾਂ ਮੀਟਿੰਗਾਂ ਨੂੰ ਭਾਜਪਾ ਵੱਲੋਂ ਪੰਜਾਬ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਪਣੀ ਸਿਆਸੀ ਹਮਾਇਤ ਮਜ਼ਬੂਤ ਕਰਨ ਦੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ ਕਿਉਂਕਿ ਵੱਡੀ ਗਿਣਤੀ ਵਿੱਚ ਡੇਰਾ ਪੈਰੋਕਾਰ ਚੋਣਾਂ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ।