

ਭਾਜਪਾ ਦੀ ਸੋਚ ਹੀ ਦਲਿਤ ਵਿਰੋਧੀ ਹੈ : ਪਵਨ ਕੁਮਾਰ ਟੀਨੂੰ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਯੂ.ਪੀ.ਐੱਸ.ਸੀ. ਲੇਟਰਲ ਐਂਟਰੀ ਨਿਯੁਕਤੀਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) `ਤੇ ਫਿਰ ਹਮਲਾ ਕੀਤਾ ਹੈ। ‘ਆਪ’ ਆਗੂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਭਾਜਪਾ ਦੀ ਸੋਚ ਹੀ ਦਲਿਤ ਵਿਰੋਧੀ ਹੈ। ਉਹ ਸਾਲਾਂ ਤੋਂ ਅਨੁਸੂਚਿਤ ਜਾਤੀ-ਜਨਜਾਤੀ ਰਿਜ਼ਰਵੇਸ਼ਨ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ।ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਜਦੋਂ 2018 `ਚ ਲੇਟਰਲ ਐਂਟਰੀ ਰਾਹੀਂ ਨਿਯੁਕਤੀਆਂ ਕੀਤੀਆਂ ਗਈਆਂ ਸਨ, ਤਾਂ ਯੂ.ਪੀ.ਐੱਸ.ਸੀ. ਪ੍ਰਧਾਨ ਮੰਤਰੀ ਦਫ਼ਤਰ ਤੋਂ ਨਿਰਦੇਸ਼ ਪ੍ਰਾਪਤ ਕਰਦੀ ਸੀ। ਉਨ੍ਹਾਂ ਨੇ ਮੀਡੀਆ ਨੂੰ ਇੱਕ ਅੰਗਰੇਜ਼ੀ ਅਖ਼ਬਾਰ ਦੀ ਰਿਪੋਰਟ ਵੀ ਦਿਖਾਈ, ਜਿਸ ਵਿੱਚ ਕਿਹਾ ਗਿਆ ਸੀ ਕਿ ਲੇਟਰਲ ਐਂਟਰੀ ਲਈ ਘੱਟੋ-ਘੱਟ 50 ਅਸਾਮੀਆਂ ਰੱਖੀਆਂ ਜਾਣੀਆਂ ਚਾਹੀਦੀਆਂ ਹਨ।