July 6, 2024 01:22:17
post

Jasbeer Singh

(Chief Editor)

Latest update

Akali-BJP Alliance: ਅਕਾਲੀ-ਭਾਜਪਾ ਵਿਚਾਲੇ ਮੁੜ ਗੱਲਬਾਤ ਦਾ ਦੌਰ ਸ਼ੁਰੂ, ਪੰਜਾਬ ਚ ਗਠਜੋੜ ਦੀਆਂ ਸੰਭਾਵਨਾਵਾਂ

post-img

Akali-BJP Alliance: ਪੰਜਾਬ ਦੇ ਸਿਆਸੀ ਮਾਹੌਲ ਵਿੱਚ ਇੱਕ ਵਾਰ ਫਿਰ ਹਲਚਲ ਮਚ ਗਈ ਹੈ। ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਗਠਜੋੜ ਨੂੰ ਲੈ ਕੇ ਇੱਕ ਵਾਰ ਫਿਰ ਚਰਚਾ ਸ਼ੁਰੂ ਹੋ ਗਈ ਹੈ। ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਦੇਸ਼ ਭਰ ਵਿੱਚ ਸੱਤ ਪੜਾਵਾਂ ਵਿੱਚ ਵੋਟਿੰਗ ਪ੍ਰਕਿਰਿਆ ਹੋਵੇਗੀ। ਪਹਿਲੇ ਪੜਾਅ ਲਈ 19 ਅਪ੍ਰੈਲ, ਦੂਜੇ ਪੜਾਅ ਲਈ 26 ਅਪ੍ਰੈਲ, ਤੀਜੇ ਪੜਾਅ ਲਈ 7 ਮਈ, ਚੌਥੇ ਪੜਾਅ ਲਈ 13 ਮਈ, ਪੰਜਵੇਂ ਪੜਾਅ ਲਈ 20 ਮਈ, ਛੇਵੇਂ ਪੜਾਅ ਲਈ 25 ਮਈ ਅਤੇ 1 ਜੂਨ ਨੂੰ ਵੋਟਾਂ ਪੈਣਗੀਆਂ ਤੇ ਨਤੀਜੇ 4 ਜੂਨ ਨੂੰ ਆਉਣਗੇ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 7ਵੇਂ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ। ਇਸ ਦੀ ਪੁਸ਼ਟੀ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਬੁਲਾਰੇ ਐਸਐਸ ਚੰਨੀ ਨੇ ਦੱਸਿਆ ਕਿ ਪੰਜਾਬ ਵਿੱਚ ਅਕਾਲੀ ਦਲ ਨਾਲ ਗੱਠਜੋੜ ਲਈ ਵਿਚਾਰ-ਵਟਾਂਦਰਾ ਚੱਲ ਰਿਹਾ ਹੈ, ਇਸ ਵਿੱਚ ਕੁਝ ਸਮਾਂ ਲੱਗੇਗਾ। ਸ਼੍ਰੋਮਣੀ ਅਕਾਲੀ ਦਲ 22 ਮਾਰਚ ਨੂੰ ਕੋਰ ਕਮੇਟੀ ਦੀ ਮੀਟਿੰਗ ਕਰੇਗਾ। ਇਸ ਤੋਂ ਬਾਅਦ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਰਸਮੀ ਮੀਟਿੰਗ ਹੋਵੇਗੀ। ਚੰਨੀ ਨੇ ਕਿਹਾ, ਗਠਜੋੜ ਬਾਰੇ ਅੰਤਿਮ ਫੈਸਲਾ ਭਾਜਪਾ ਹਾਈਕਮਾਂਡ ਵੱਲੋਂ ਲਿਆ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿੱਚ ਹੋਵੇਗੀ। ਉੱਥੇ ਹੀ ਦੂਜੇ ਪਾਸੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਜਨਰਲ ਸਕੱਤਰ ਦਲਜੀਤ ਸਿੰਘ ਚੀਮਾ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਚੋਣ ਗਠਜੋੜ ਸਣੇ ਵੱਖ-ਵੱਖ ਮੁੱਦਿਆਂ ਤੇ ਚਰਚਾ ਕੀਤੀ ਜਾਵੇਗੀ। ਸਮਾਨ ਵਿਚਾਰਧਾਰਾ ਵਾਲੀ ਸਿਆਸੀ ਪਾਰਟੀ ਨਾਲ ਗਠਜੋੜ ਦੀ ਸੰਭਾਵਨਾ ਤੇ ਇਸ਼ਾਰਾ ਕਰਦਿਆਂ ਚੀਮਾ ਨੇ ਕਿਹਾ, ਜਦੋਂ ਵੀ ਕੋਰ ਕਮੇਟੀ ਦੀ ਮੀਟਿੰਗ ਹੁੰਦੀ ਹੈ ਤਾਂ ਸਾਰੇ ਮੁੱਦਿਆਂ ਤੇ ਵਿਸਥਾਰ ਨਾਲ ਚਰਚਾ ਕੀਤੀ ਜਾਂਦੀ ਹੈ। ਲੋਕ ਸਭਾ ਚੋਣਾਂ ਸਬੰਧੀ ਰਣਨੀਤੀ ਦੇ ਨਾਲ-ਨਾਲ ਦੇਸ਼ ਅਤੇ ਪੰਜਾਬ ਦੇ ਹਾਲਾਤ ਤੇ ਵੀ ਚਰਚਾ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਨੇੜਲੇ ਸੂਤਰਾਂ ਨੇ ਇਹ ਵੀ ਖੁਲਾਸਾ ਕੀਤਾ ਕਿ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਲਈ ਕਾਨੂੰਨੀ ਢਾਂਚੇ ਅਤੇ ਸਿੱਖ ਕੈਦੀਆਂ ਦੀ ਰਿਹਾਈ ਵਰਗੇ ਅਣਸੁਲਝੇ ਮੁੱਦਿਆਂ ਕਾਰਨ ਪਾਰਟੀ ਸ਼ੁਰੂ ਵਿੱਚ ਭਾਜਪਾ ਨਾਲ ਮੁੜ ਗਠਜੋੜ ਕਰਨ ਤੋਂ ਝਿਜਕ ਰਹੀ ਸੀ।

Related Post