post

Jasbeer Singh

(Chief Editor)

Patiala News

ਭਾਜਪਾ ਐਸ.ਸੀ ਮੋਰਚਾ ਦੇ ਆਗੂ ਪਰਮਜੀਤ ਸਿੰਘ ਕੈਂਥ ਨੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ

post-img

ਭਾਜਪਾ ਐਸ.ਸੀ ਮੋਰਚਾ ਦੇ ਆਗੂ ਪਰਮਜੀਤ ਸਿੰਘ ਕੈਂਥ ਨੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਨਾਲ ਮੁਲਾਕਾਤ ਕੀਤੀ ਮੀਟਿੰਗ ਦੌਰਾਨ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨੇ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਦੀਆਂ ਘਟਨਾਵਾਂ ਦੇ ਪੀੜਤਾਂ ਨੂੰ ਮਿਲਣ ਲਈ ਜਲਦੀ ਹੀ ਪੰਜਾਬ ਦਾ ਦੌਰਾ ਕਰਨ ਦਾ ਭਰੋਸਾ ਦਿੱਤਾ - ਕੈਂਥ ਪਟਿਆਲਾ , 22 ਮਈ ਅੱਜ ਭਾਰਤੀ ਜਨਤਾ ਪਾਰਟੀ ਐਸ.ਸੀ ਮੋਰਚਾ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਕਿਸ਼ੋਰ ਮਕਵਾਨਾ ਨਾਲ ਦਿੱਲੀ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਅਨੁਸੂਚਿਤ ਜਾਤੀਆਂ ਦੇ ਗੰਭੀਰ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ। ਭਾਜਪਾ ਆਗੂ ਸਰਦਾਰ ਕੈਂਥ ਨੇ ਕਿਹਾ ਕਿ ਸ੍ਰੀ ਮਕਵਾਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮੁੱਦਿਆਂ ਪ੍ਰਤੀ ਗੰਭੀਰ ਨਹੀਂ ਹੈ ਸਗੋਂ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਰਾਜਨੀਤੀ ਕਰ ਰਹੀ ਹੈ। ਮਨਰੇਗਾ ਰੁਜ਼ਗਾਰ ਗਰੰਟੀ ਯੋਜਨਾ ਤਹਿਤ ਪੇਂਡੂ ਖੇਤਰਾਂ ਵਿੱਚ ਰੁਜ਼ਗਾਰ ਦੇਣ ਦੇ ਨਾਲ-ਨਾਲ ਵੰਡ ਵਿੱਚ ਵਿਤਕਰਾ ਹੋ ਰਿਹਾ ਹੈ ਅਤੇ ਉਨ੍ਹਾਂ ਦਾ ਸ਼ੋਸ਼ਣ ਵੀ ਕੀਤਾ ਜਾ ਰਿਹਾ ਹੈ। ਇਹ ਬਹੁਤ ਗੰਭੀਰ ਮਾਮਲਾ ਹੈ। ਅਨੁਸੂਚਿਤ ਜਾਤੀ ਕਰਮਚਾਰੀਆਂ ਦੀ ਤਰੱਕੀ ਦੌਰਾਨ ਰੋਸਟਰ ਪੁਆਇੰਟਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਦਲਿਤ ਆਗੂ ਸਰਦਾਰ ਕੈਂਥ ਨੇ ਚੇਅਰਮੈਨ ਨੂੰ ਦੱਸਿਆ ਕਿ ਭਗਵੰਤ ਮਾਨ ਦੀ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਹੋਏ ਘੁਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਭਰੋਸਾ ਦਿੱਤਾ ਕਿ ਕਮਿਸ਼ਨ ਪੰਜਾਬ ਸਰਕਾਰ ਤੋਂ ਘੁਟਾਲੇ ਸਬੰਧੀ ਜਾਂਚ ਰਿਪੋਰਟ ਪੇਸ਼ ਕਰਨ ਲਈ ਜਵਾਬ ਮੰਗੇਗਾ। ਕਮਿਸ਼ਨ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਫੰਡਾਂ ਦੀ ਵੰਡ ਵਿੱਚ ਵਿਤਕਰੇ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕੇਗਾ। ਕਮਿਸ਼ਨ ਚੇਅਰਮੈਨ ਨੂੰ ਪਿਛਲੇ ਤਿੰਨ ਸਾਲਾਂ ਤੋਂ ਸਿਆਸੀ ਸਰਪ੍ਰਸਤੀ ਹੇਠ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਕੰਮ ਕਰ ਰਹੇ ਨਕਲੀ ਸ਼ਰਾਬ ਮਾਫੀਆ ਬਾਰੇ ਜਾਣੂ ਕਰਵਾਇਆ ਗਿਆ, ਜਿਸ ਕਾਰਨ ਹਰ ਸਾਲ ਸੈਂਕੜੇ ਗਰੀਬ ਲੋਕ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਇਸਨੂੰ ਰੋਕਣ ਵਿੱਚ ਅਸਫਲ ਰਹੀ ਹੈ। ਅਜਿਹੀਆਂ ਘਟਨਾਵਾਂ ਨੇ ਅਨੁਸੂਚਿਤ ਜਾਤੀਆਂ ਦੇ ਗਰੀਬ ਪਰਿਵਾਰਾਂ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ 27 ਤੋਂ ਵੱਧ ਲੋਕਾਂ ਦੀ ਹਾਲ ਹੀ ਵਿੱਚ ਹੋਈ ਮੌਤ ਦਾ ਸਖ਼ਤ ਨੋਟਿਸ ਲੈਂਦੇ ਹੋਏ, ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਵੱਲੋਂ ਪੰਜਾਬ ਦਾ ਦੌਰਾ ਕਰਨ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਸਵੀਕਾਰ ਕਰਦੇ ਹੋਏ, ਭਾਜਪਾ ਆਗੂ ਸਰਦਾਰ ਕੈਂਥ ਨੇ ਕਿਹਾ ਕਿ ਮੀਟਿੰਗ ਦੌਰਾਨ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨੇ ਜਲਦੀ ਹੀ ਪੰਜਾਬ ਦਾ ਦੌਰਾ ਕਰਨ ਦਾ ਭਰੋਸਾ ਦਿੱਤਾ ਹੈ।

Related Post