post

Jasbeer Singh

(Chief Editor)

Latest update

ਲੁਧਿਆਣਾ ‘ਚ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਅੱਜ , ਸੁਨੀਲ ਜਾਖੜ ਕਰਨਗੇ ਮੀਟਿੰਗ ਦੀ ਪ੍ਰਧਾਨਗੀ

post-img

ਲੁਧਿਆਣਾ ‘ਚ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਅੱਜ , ਸੁਨੀਲ ਜਾਖੜ ਕਰਨਗੇ ਮੀਟਿੰਗ ਦੀ ਪ੍ਰਧਾਨਗੀ ਲੁਧਿਆਣਾ, 12 ਜੁਲਾਈ : ਪੰਜਾਬ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਅੱਜ ਲੁਧਿਆਣਾ ਵਿਖੇ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ। ਇਸ ਮੀਟਿੰਗ ਵਿੱਚ ਭਾਜਪਾ ਦੇ ਕਈ ਸੀਨੀਅਰ ਆਗੂ ਸ਼ਿਰਕਤ ਕਰਨਗੇ। ਕੇਂਦਰੀ ਮੰਤਰੀ ਭੂਪੇਂਦਰ ਯਾਦਵ, ਰਵਨੀਤ ਸਿੰਘ ਬਿੱਟੂ, ਭਾਜਪਾ ਦੇ ਸੂਬਾ ਸਹਿ-ਇੰਚਾਰਜ ਨਰਿੰਦਰ ਸਿੰਘ ਰੈਨਾ, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਸੰਗਠਨ ਜਨਰਲ ਸਕੱਤਰ ਸ੍ਰੀਨਿਵਾਸਨ ਸੁਲੂ ਸਮੇਤ ਕਈ ਆਗੂ ਇਸ ਮੀਟਿੰਗ ‘ਚ ਸ਼ਿਰਕਤ ਕਰਨਗੇ। ਮੀਟਿੰਗ ਵਿੱਚ ਪਾਰਟੀ ਦੇ ਭਵਿੱਖ ਦੀ ਰਣਨੀਤੀ ਅਤੇ ਪੰਜਾਬ ਦੀ ਰਾਜਨੀਤੀ ਬਾਰੇ ਚਰਚਾ ਕੀਤੀ ਜਾਵੇਗੀ। ਪਾਰਟੀ ਵਲੋਂ ਸ਼ੁਰੂ ਕੀਤੀ ਮੈਂਬਰਸ਼ਿਪ ਮੁਹਿੰਮ ਬਾਰੇ ਵੀ ਚਰਚਾ ਕੀਤੀ ਜਾਵੇਗੀ। ਪਾਰਟੀ ਦਾ ਉਦੇਸ਼ ਪੰਜਾਬ ਵਿੱਚ ਆਪਣਾ ਆਧਾਰ ਹੋਰ ਮਜ਼ਬੂਤ ​​ਕਰਨਾ ਹੈ। ਇਸ ਤੋਂ ਇਲਾਵਾ ਵਿਧਾਨ ਸਭਾ ਉਪ ਚੋਣਾਂ, ਨਗਰ ਨਿਗਮ ਚੋਣਾਂ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਰੋਡ ਮੈਪ ਤਿਆਰ ਕੀਤਾ ਜਾਣਾ ਹੈ।

Related Post