ਦੇਸ਼ ( 26 ਅਗਸਤ 2024 ): ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਕਤਲ ਤੇ ਜਬਰ-ਜਨਾਹ ਹੋਣ ਸਬੰਧੀ ਦਿੱਤਾ ਬਿਆਨ ਭਾਜਪਾ ਲਈ ਸਿਆਸੀ ਮੁਸ਼ਕਲਾਂ ਪੈਦਾ ਕਰ ਸਕਦਾ ਹੈ। ਇਹ ਬਿਆਨ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਆਇਆ ਹੈ।ਕੰਗਨਾ ਨੇ ਇਕ ਅਖ਼ਬਾਰ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਸੀ ਕਿ ਕਿਸਾਨੀ ਅੰਦੋਲਨ ਦੌਰਾਨ ਦਿੱਲੀ ਹੱਦ ’ਤੇ ਜਬਰ-ਜਨਾਹ ਤੇ ਕਤਲ ਹੋਏ ਸਨ। ਜੇ ਉਸ ਵੇਲੇ ਕੇਂਦਰ ਵਿਚ ਭਾਜਪਾ ਦੀ ਸਰਕਾਰ ਨਾ ਹੁੰਦੀ ਤਾਂ ਹਾਲਾਤ ਬੰਗਲਾਦੇਸ਼ ਵਰਗੇ ਹੋਣੇ ਸਨ।ਇਧਰ, ਪੰਜਾਬ ਭਾਜਪਾ ਵੀ ਕੰਗਨਾ ਦੇ ਅਜਿਹੇ ਬਿਆਨਾਂ ਤੋਂ ਖਫ਼ਾ ਨਜ਼ਰ ਆ ਰਹੀ ਹੈ। ਸੀਨੀਅਰ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਕੰਗਨਾ ਨੂੰ ਅਜਿਹੇ ਬਿਆਨ ਦੇਣ ਤੋਂ ਵਰਜਿਆ ਹੈ। ਉਨ੍ਹਾਂ ਆਖਿਆ ਹੈ ਕਿ ਇਹ ਬੜੇ ਗੰਭੀਰ ਮਸਲੇ ਹਨ। ਪੰਜਾਬ, ਸਿੱਖਾਂ ਇਥੋਂ ਤੱਕ ਕਿ ਕਿਸੇ ਵੀ ਧਰਮ ਉਤੇ ਟਿੱਪਣੀ ਕਰਨ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। ਇਸ ਤਰ੍ਹਾਂ ਦੀਆਂ ਟਿੱਪਣੀਆਂ ਨਹੀਂ ਕਰਨੀਆਂ ਚਾਹੀਦੀਆਂ, ਜਿਸ ਨਾਲ ਮਾਹੌਲ ਖਰਾਬ ਹੋਵੇ। ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਆਗੂ ਰਾਕੇਸ਼ ਬੈਂਸ ਨੇ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਨਾਸਮਝ ਦੱਸਦਿਆਂ ਕਿਹਾ ਕਿ ਕੰਗਨਾ ਨੂੰ ਦੇਸ਼ ਤੇ ਕਿਸਾਨਾਂ ਬਾਰੇ ਬਿਲਕੁਲ ਵੀ ਸਮਝ ਨਹੀਂ ਹੈ। ਉਸ ਨੂੰ ਆਪਣੀ ਸ਼ਬਦਾਵਲੀ ਲਈ ਕਿਸਾਨਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ, ਨਹੀਂ ਤਾਂ ਕੰਗਨਾ ਦੇ ਬਿਆਨਾਂ ਦਾ ਭੁਗਤਾਨ ਭਾਜਪਾ ਨੂੰ ਹਰਿਆਣਾ ਚੋਣਾਂ ਵਿੱਚ ਕਰਨਾ ਪਵੇਗਾ। ਇਧਰ, ਪੰਜਾਬ ਭਾਜਪਾ ਵੀ ਕੰਗਨਾ ਦੇ ਅਜਿਹੇ ਬਿਆਨਾਂ ਤੋਂ ਖਫ਼ਾ ਨਜ਼ਰ ਆ ਰਹੀ ਹੈ। ਸੀਨੀਅਰ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਕੰਗਨਾ ਨੂੰ ਅਜਿਹੇ ਬਿਆਨ ਦੇਣ ਤੋਂ ਵਰਜਿਆ ਹੈ। ਉਨ੍ਹਾਂ ਆਖਿਆ ਹੈ ਕਿ ਇਹ ਬੜੇ ਗੰਭੀਰ ਮਸਲੇ ਹਨ। ਪੰਜਾਬ, ਸਿੱਖਾਂ ਇਥੋਂ ਤੱਕ ਕਿ ਕਿਸੇ ਵੀ ਧਰਮ ਉਤੇ ਟਿੱਪਣੀ ਕਰਨ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। ਇਸ ਤਰ੍ਹਾਂ ਦੀਆਂ ਟਿੱਪਣੀਆਂ ਨਹੀਂ ਕਰਨੀਆਂ ਚਾਹੀਦੀਆਂ, ਜਿਸ ਨਾਲ ਮਾਹੌਲ ਖਰਾਬ ਹੋਵੇ।
