
'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਬਲਾਕ ਪੱਧਰੀ ਖੇਡਾਂ ਦਾ ਆਗਾਜ਼ 3 ਸਤੰਬਰ ਤੋਂ ਹੋਵੇਗਾ - ਡਿਪਟੀ ਕਮਿਸ਼ਨਰ ਜਤਿੰਦਰ ਜੋਰਵ
- by Jasbeer Singh
- August 31, 2024

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਬਲਾਕ ਪੱਧਰੀ ਖੇਡਾਂ ਦਾ ਆਗਾਜ਼ 3 ਸਤੰਬਰ ਤੋਂ ਹੋਵੇਗਾ - ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਭਵਾਨੀਗੜ੍ਹ ਅਤੇ ਸੁਨਾਮ ਬਲਾਕਾਂ ਵਿੱਚ 3 ਤੋਂ 5 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ ਦੋਵੇਂ ਬਲਾਕਾਂ ਦੇ ਲਗਭਗ 5 ਹਜ਼ਾਰ ਖਿਡਾਰੀ ਲੈਣਗੇ ਹਿੱਸਾ ਸੰਗਰੂਰ, 31 ਅਗਸਤ : ਪਿਛਲੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਰੂਰ ਤੋਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ ਤਿੰਨ ਦਾ ਆਗਾਜ਼ ਕੀਤਾ ਗਿਆ ਹੈ ਜਿਸ ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ 3 ਸਤੰਬਰ ਤੋਂ ਆਰੰਭ ਹੋਣ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ 3 ਸਤੰਬਰ ਤੋਂ 5 ਸਤੰਬਰ ਤੱਕ ਬਲਾਕ ਭਵਾਨੀਗੜ੍ਹ ਅਤੇ ਬਲਾਕ ਸੁਨਾਮ ਉਧਮ ਸਿੰਘ ਵਾਲਾ ਦੇ ਵੱਖ ਵੱਖ ਸਕੂਲਾਂ ਅਤੇ ਖੇਡ ਸਟੇਡੀਅਮ ਵਿੱਚ 7 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਇਹਨਾਂ ਖੇਡ ਮੁਕਾਬਲਿਆਂ ਵਿੱਚ ਇਹਨਾਂ ਦੋਵੇਂ ਬਲਾਕਾਂ ਨਾਲ ਸੰਬੰਧਿਤ 5 ਹਜ਼ਾਰ ਦੇ ਕਰੀਬ ਖਿਡਾਰੀਆਂ ਵੱਲੋਂ ਹਿੱਸਾ ਲੈ ਕੇ ਇਹਨਾਂ ਖੇਡਾਂ ਵਿੱਚ ਆਪਣੇ ਖੇਡ ਹੁਨਰ ਦਾ ਪ੍ਰਗਟਾਵਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪਿਛਲੇ ਦੋ ਸਾਲ ਵੀ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡ ਮੁਕਾਬਲਿਆਂ ਦਾ ਆਯੋਜਨ ਸਫਲਤਾ ਪੂਰਵਕ ਕੀਤਾ ਗਿਆ ਸੀ ਅਤੇ ਇਸੇ ਲੜੀ ਤਹਿਤ ਤੀਜੇ ਸੀਜ਼ਨ ਦੀਆਂ ਇਹਨਾਂ ਖੇਡਾਂ ਵਿੱਚ ਸੂਬੇ ਦੇ ਹਰ ਉਮਰ ਵਰਗ ਦੇ ਖਿਡਾਰੀ ਜੋਸ਼ੋ ਖਰੋਸ਼ ਨਾਲ ਹਿੱਸਾ ਲੈਣਗੇ। ਉਹਨਾਂ ਜਿਲਾ ਸੰਗਰੂਰ ਦੇ ਖੇਡ ਪ੍ਰੇਮੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਹਨਾਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਵੱਖ-ਵੱਖ ਥਾਵਾਂ ਉੱਤੇ ਕਰਵਾਏ ਜਾ ਰਹੇ ਇਹਨਾਂ ਖੇਡ ਮੁਕਾਬਲਿਆਂ ਵਿੱਚ ਜ਼ਰੂਰ ਸ਼ਾਮਿਲ ਹੋਣ। ਇਸ ਸਬੰਧ ਵਿੱਚ ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 3 ਤੋਂ 5 ਸਤੰਬਰ ਤੱਕ ਭਵਾਨੀਗੜ੍ਹ ਦੇ ਆਦਰਸ਼ ਸਕੂਲ ਬਾਲਦ ਖੁਰਦ ਵਿਖੇ ਫੁੱਟਬਾਲ, ਅਥਲੈਟਿਕਸ, ਖੋਹ ਖੋਹ, ਵਾਲੀਬਾਲ ਸ਼ੂਟਿੰਗ ਅਤੇ ਵਾਲੀਬਾਲ ਸਮੈਸਿੰਗ ਦੇ ਖੇਡ ਮੁਕਾਬਲੇ ਖਿੱਚ ਦਾ ਕੇਂਦਰ ਬਣਨਗੇ। ਉਹਨਾਂ ਦੱਸਿਆ ਕਿ ਬੈਰਾਗੀ ਬਾਬਾ ਬੰਦਾ ਸਿੰਘ ਬਹਾਦਰ ਸਟੇਡੀਅਮ ਪੰਨਵਾਂ ਵਿਖੇ ਕਬੱਡੀ ਨੈਸ਼ਨਲ ਸਟਾਈਲ ਅਤੇ ਕਬੱਡੀ ਸਰਕਲ ਸਟਾਈਲ ਦੇ ਮੁਕਾਬਲੇ ਕਰਵਾਏ ਜਾਣਗੇ। ਜ਼ਿਲਾ ਖੇਡ ਅਫਸਰ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਛਾਜਲੀ ਵਿਖੇ ਕਬੱਡੀ ਨੈਸ਼ਨਲ ਅਤੇ ਕਬੱਡੀ ਸਰਕਲ ਸਟਾਈਲ ਦੇ ਨਾਲ ਨਾਲ ਵਾਲੀਬਾਲ ਸ਼ੂਟਿੰਗ ਅਤੇ ਵਾਲੀਬਾਲ ਸਮੈਸ਼ਿੰਗ ਦੇ ਮੁਕਾਬਲੇ ਹੋਣਗੇ ਜਦਕਿ ਸਰਕਾਰੀ ਊਧਮ ਸਿੰਘ ਓਲੰਪਿਕ ਸਟੇਡੀਅਮ ਸੁਨਾਮ ਵਿਖੇ ਅਥਲੈਟਿਕਸ ਦੇ ਮੁਕਾਬਲੇ ਕਰਵਾਏ ਜਾਣਗੇ ।ਉਹਨਾਂ ਦੱਸਿਆ ਕਿ ਸ਼ਹੀਦ ਦਲੇਲ ਸਿੰਘ ਸਟੇਡੀਅਮ ਛਾਹੜ ਵਿਖੇ ਫੁਟਬਾਲ ਅਤੇ ਖੋਹ ਖੋਹ ਦੇ ਮੁਕਾਬਲਿਆਂ ਵਿੱਚ ਖਿਡਾਰੀ ਹਿੱਸਾ ਲੈ ਕੇ ਆਪਣੇ ਖੇਡ ਹੁਨਰ ਦਾ ਪ੍ਰਗਟਾਵਾ ਕਰਨਗੇ। ਉਹਨਾਂ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਫੁਟਬਾਲ ਅਤੇ ਖੋਹ ਖੋਹ ਦੇ ਖੇਡ ਮੁਕਾਬਲਿਆਂ ਵਿੱਚ ਅੰਡਰ 14, 17, 21, 21 ਤੋਂ 30 ਅਤੇ 31 ਤੋਂ 40 ਉਮਰ ਵਰਗ ਦੇ ਖਿਡਾਰੀ ਹਿੱਸਾ ਲੈਣਗੇ ਜਦਕਿ ਅਥਲੈਟਿਕਸ, ਵਾਲੀਬਾਲ ਸਮੈਸ਼ਿੰਗ ਅਤੇ ਵਾਲੀਬਾਲ ਸ਼ੂਟਿੰਗ ਦੇ ਮੁਕਾਬਲੇ ਵਿੱਚ ਅੰਡਰ 14, 17, 21, 21 ਤੋਂ 30, 31 ਤੋਂ 40, 41 ਤੋਂ 50, 51 ਤੋਂ 60, 61 ਤੋਂ 70 ਅਤੇ 70 ਤੋਂ ਉਪਰ ਉਮਰ ਵਰਗ ਦੇ ਖਿਡਾਰੀ ਭਾਗ ਲੈਣਗੇ।
Related Post
Popular News
Hot Categories
Subscribe To Our Newsletter
No spam, notifications only about new products, updates.